English
Hindi
Punjabi
ਚੰਡੀਗੜ੍ਹ
03 May, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20...
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ...
ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ
ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾ...
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜ...
ਹੋਮ
ਪੰਜਾਬ :
ਪੰਜਾਬ ਦੇ ਸਕੂਲ 'ਚ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗਈਆਂ ਗੋਲੀਆਂ
ਪੰਜਾਬ ਦੇ ਸਕੂਲ 'ਚ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗਈਆਂ ਗੋਲੀਆਂ
Admin user
-
Oct 10, 2025 04:21 PM
ਸਾਦਿਕ, 10 ਅਕਤੂਬਰ :
ਇਥੋ ਥੋੜੀ ਦੂਰ ਸਰਕਾਰੀ ਮਿਡਲ ਸਕੂਲ ਜੰਡਵਾਲਾ ਸੰਧੂਆਂ ਵਿਖੇ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ ਇੱਕ ਅਧਿਆਪਕ 'ਤੇ ਗੋਲੀਆਂ ਚਲਾਈਆਂ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪਰ ਇਸ ਘਟਨਾ ਦੌਰਾਨ ਅਧਿਆਪਕ ਨੇ ਭੱਜ ਕੇ ਆਪਣੀ ਜਾਨ ਬਚਾਈ। ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਸਕੂਲ ਵਿੱਚ ਸਾਇੰਸ ਟੀਚਰ ਅਮਨਦੀਪ ਸਿੰਘ ਬੱਤਰਾ ਹਾਜਰ ਸੀ। ਇੰਨੇ ਨੂੰ ਅਣਪਛਾਤੇ ਇੱਕ ਮਰਦ ਅਤੇ ਇੱਕ ਔਰਤ ਆਏ ਅਤੇ ਉਨ੍ਹਾਂ ਅਮਨਦੀਪ ਸਿੰਘ ਦੇ ਪੈਰਾਂ ਵੱਲ ਦੋ ਫਾਇਰ ਕੀਤੇ ਪਰ ਬੱਤਰਾ ਕੋਲ ਖੜ੍ਹੀ ਕਾਰ ਦੇ ਓਹਲੇ ਹੋ ਗਿਆ। ਗੋਲੀ ਚੱਲਣ ਦੀ ਅਵਾਜ਼ ਸੁਣ ਕੇ ਬੱਚਿਆਂ ਵਿੱਚ ਚੀਕ ਚਿਹਾੜਾ ਪੈ ਗਿਆ। ਦੂਜੇ ਅਧਿਆਪਕ ਤੇ ਮਿੱਡ ਡੇ ਮੀਲ ਵਰਕਰ ਅਤੇ ਪਿੰਡ ਵਾਸੀ ਵੀ ਮੌਕੇ 'ਤੇ ਪੁੱਜੇ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਅਫਸਰ ਇੰਸਪੈਕਟਰ ਨਵਦੀਪ ਸਿੰਘ ਭੱਟੀ, ਹਰਜੋਤ ਸਿੰਘ ਔਲਖ ਸਹਾਇਕ ਥਾਣੇਦਾਰ, ਹੌਲਦਾਰ ਗੁਰਦੇਵ ਸਿੰਘ ਸਮੇਤ ਪੁਲਸ ਪਾਰਟੀ ਮੌਕੇ ਤੇ ਪੁੱਜੇ ਤੇ ਸਾਰੀ ਜਾਣਕਾਰੀ ਲਈ। ਉਪਰੰਤ ਪੁਲਸ ਬਿਆਨ ਕਲਮਬੰਦ ਕਰਨ ਲਈ ਅਮਨਦੀਪ ਸਿੰਘ ਨੂੰ ਨਾਲ ਲੈ ਗਈ। ਸਕੂਲ ਦੇ ਪ੍ਰਿੰਸੀਪਲ ਸਿਕੰਦਰ ਸਿੰਘ ਨੇ ਦੱਸਿਆ ਕਿ ਉਹ ਬਾਥਰੂਮ ਗਿਆ ਹੋਇਆ ਸੀ ਕਿ ਗੋਲੀ ਚੱਲਣ ਦੀ ਅਵਾਜ਼ ਸੁਣੀ ਜਦੋਂ ਮੈਂ ਬਾਹਰ ਆਇਆ ਤਾਂ ਉਹ ਮੌਕੇ 'ਤੇ ਫਰਾਰ ਹੋ ਗਏ। ਪਿੰਡ ਦੇ ਸਾਬਕਾ ਸਰਪੰਚ ਗਗਨ ਸੰਧੂ ਨੇ ਦੱਸਿਆ ਕਿ ਉਹ ਵੀ ਪੁਲਸ ਆਈ ਤੋਂ ਪਹੁੰਚਿਆ ਹੈ ਪਰ ਲੱਗਦਾ ਹੈ ਕਿ ਕੋਈ ਘਰੇਲੂ ਮਾਮਲਾ ਹੈ। ਥਾਣਾ ਮੁਖੀ ਨਵਦੀਪ ਸਿੰਘ ਭੱਟੀ ਨੇ ਕਿਹਾ ਕਿ ਅਮਨਦੀਪ ਸਿੰਘ ਦੇ ਬਿਆਨ ਲਏ ਜਾ ਰਹੇ ਹਨ ਤੇ ਬਰੀਕੀ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਨੈਬ ਸਿੰਘ ਸੰਧੂ ਅਤੇ ਪਿੰਡ ਵਾਸੀ ਹਾਜਰ ਸਨ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊ...
ਪੰਜਾਬ :
-
Nov 18, 2025
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪ...
ਪੰਜਾਬ :
-
Nov 18, 2025
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?