ਤਾਜਾ ਖਬਰਾਂ
ਜਲੰਧਰ, 10 ਅਕਤੂਬਰ : ਚੌਕੀ ਬੱਸ ਸਟੈਂਡ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 10 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟ ਸਤਿੰਦਰਪਾਲ ਵਾਸੀ ਪਿੰਡ ਮੀਰਪੁਰ ਜੱਟਾਂ, ਸ਼ਹੀਦ ਭਗਤ ਸਿੰਘ ਨਗਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਅੳਣ ਤੋਂ ਬਾਅਦ ਅਦਾਲਤ ’ਚ ਪੇਸ਼ ਕਰ ਕੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਹੈ। ਜਾਣਕਾਰੀ ਦਿੰਦੇ ਹੋਏ ਚੌਕੀ ਬੱਸ ਸਟੈਂਡ ਤੇ ਇੰਚਾਰਜ ਮਹਿੰਦਰ ਸਿੰਘ ਨੇ ਦੱਸਿਆ ਕਿ ਹਿੰਮਤ ਵਡੇਰਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ, ਜਿਸ ਕਰ ਕੇ ਉਸ ਨੇ ਟ੍ਰੈਵਲ ਏਜੰਟ ਸਤਿੰਦਰਪਾਲ ਨਾਲ ਗੱਲ ਕੀਤੀ, ਤਾਂ ਸਤਿੰਦਰ ਪਾਲ ਨੇ ਉਸ ਕੋਲੋਂ 10 ਲੱਖ 80 ਹਜ਼ਾਰ ਰੁਪਏ ਲਏ ਤੇ ਜਲਦ ਹੀ ਉਸ ਨੂੰ ਵਿਦੇਸ਼ ਭੇਜੇ ਜਾਣ ਦਾ ਭਰੋਸਾ ਦਿਤਾ। ਪੈਸੇ ਲੈਣ ਤੋਂ ਬਾਅਦ ਸਤਿੰਦਰ ਪਾਲ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਹਨ। ਚੌਕੀ ਇੰਚਾਰਜ ਨੇ ਦੱਸਿਆ ਕਿ ਮਿਲੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਤਾ ਲੱਗਾ ਕਿ ਸਤਿੰਦਰ ਪਾਲ ਇਕ ਹੋਰ ਮਾਮਲੇ ਤਹਿਤ ਲੁਧਿਆਣਾ ਦੀ ਕੇਂਦਰੀ ਜੇਲ ’ਚ ਬੰਦ ਹੈ। ਉਨ੍ਹਾਂ ਵੱਲੋਂ ਸਤਿੰਦਰ ਪਾਲ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆੳਣ ਤੋਂ ਬਾਅਦ ਅਦਾਲਤ ਤੋ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ। ਇਸ ਦੌਰਾਨ ਮੁਲਜ਼ਮ ਵੱਲੋਂ ਸ਼ਿਕਾਇਤ ਕਰਤਾ ਤੋ ਲਏ ਗਏ ਪੈਸਿਆਂ ਦੀ ਬਰਾਮਦਗੀ ਕੀਤੀ ਜਾਵੇਗੀ।
Get all latest content delivered to your email a few times a month.