ਤਾਜਾ ਖਬਰਾਂ
ਬਾਲ ਕਿਸ਼ਨ
ਫਿਰੋਜ਼ਪੁਰ, 12 ਅਕਤੂਬਰ : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਨਵਾਂ ਪੁਰਬਾ ਵਿਖੇ ਇਕ ਨੌਜਵਾਨ ਨੂੰ ਕੈਨੇਡਾ ਵਿਚ ਪੀਆਰ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 29 ਲੱਖ ਰੁਪਏ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਦੋ ਔਰਤਾਂ ਸਮੇਤ ਇਕ ਵਿਅਕਤੀ ਖਿਲਾਫ 13 ਆਫ ਦੀ ਪੰਜਾਬ ਟਰੇਵਲ ਪ੍ਰੋਫੈਸ਼ਨਲਜ਼ ਰੇਗੂਲੇਸ਼ਨ ਐਕਟ 2014 ਐਂਡ ਸੈਕਸ਼ਨ 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਇਕ ਦਰਖਾਸਤ ਵੱਲੋਂ ਯੂਆਈਡੀ ਨੰਬਰ 556887 ਮਿਤੀ 24 ਮਾਰਚ 2025 ਵੱਲੋਂ ਨਿਸ਼ਾਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਨਵਾਂ ਪੁਰਬਾ ਤਹਿਸੀਲ ਤੇ ਜ਼ਿਲ੍ਹਾ ਫਿਰੋਜ਼ਪੁਰ ਨੇ ਉਸ ਨੂੰ ਸੁਖਜੀਤ ਕੌਰ ਪਤਨੀ ਸਵਰਨ ਸਿੰਘ ਨਾਲ ਵਿਦੇਸ਼ ਕੈਨੇਡਾ ਭੇਜ ਕੇ ਪੀਆਰ ਸਬੰਧੀ ਗੱਲਬਾਤ ਕੀਤੀ ਤੇ ਉਸ ਸਬੰਧੀ ਨਿਸ਼ਾਨ ਸਿੰਘ ਪਾਸੋਂ ਕਰੀਬ 29 ਲੱਖ ਰੁਪਏ ਖਾਤਿਆਂ ਰਾਹੀਂ ਲਏ ਹਨ। ਨਿਸ਼ਾਨ ਸਿੰਘ ਨੇ ਦੱਸਿਆ ਕਿ ਸਵਰਨ ਸਿੰਘ ਪੁੱਤਰ ਅਜੈਬ ਸਿੰਘ, ਸੁਖਜੀਤ ਕੌਰ ਪਤਨੀ ਸਵਰਨ ਸਿੰਘ ਅਤੇ ਤਾਨੀਆ ਸੰਧੂ ਪੁੱਤਰੀ ਸਵਰਨ ਸਿੰਘ ਵਾਸੀਅਨ ਨਵਾਂ ਪੁਰਬਾ ਨੇ ਉਸ ਨੂੰ ਕੈਨੇਡਾ ਵਿਚ ਪੀਅਰ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.