ਤਾਜਾ ਖਬਰਾਂ
ਅੰਮ੍ਰਿਤਸਰ, 14 ਅਕਤੂਬਰ : ਦੀਵਾਲੀ ਦਾ ਤਿਉਹਾਰ ਨਜ਼ਦੀਕ ਆਉਣ ਦੇ ਨਾਲ ਨਾਲ ਜਿੱਥੇ ਗੁਰੂ ਨਗਰੀ ਅੰਮ੍ਰਿਤਸਰ ਵਿਚ ਦੁਕਾਨਦਾਰਾਂ ਵੱਲੋਂ ਤਿਉਹਾਰੀ ਸਮੱਗਰੀ ਤੇ ਸਾਮਾਨ ਲਗਾਇਆ ਗਿਆ ਹੈ, ਉਥੇ ਹੀ ਸ਼ਹਿਰ ਅੰਦਰ ਕੁਝ ਦੁਕਾਨਦਾਰਾਂ ਵਲੋ ਬਣਾਈ ਜਾ ਰਹੀ ਮਿਲਾਵਟੀ ਮਿਠਾਈ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜੌ ਆਲ ਇੰਡੀਆ ਹਿੰਦੂ ਏਕਤਾ ਮੰਚ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕਰੇਗਾ। ਇਹ ਪ੍ਰਗਟਾਵਾ ਆਲ ਇੰਡੀਆ ਹਿੰਦੂ ਏਕਤਾ ਮੰਚ ਦੇ ਰਾਸ਼ਟਰੀ ਪ੍ਰਧਾਨ ਵਿਕਰਮ ਗੰਦੋਤਰਾ, ਰਾਸ਼ਟਰੀ ਚੇਅਰਪਰਸਨ ਨਿਸ਼ਾ ਚੌਹਾਨ, ਰਾਸ਼ਟਰੀ ਜਨਰਲ ਸੈਕਟਰੀ ਵਿਕਾਸ ਵਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਿਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ ਤੇ ਪਿਛਲੇ ਕੁਝ ਸਮੇਂ ਤੋਂ ਦੇਖਣ ਨੂੰ ਮਿਲ ਰਿਹਾ ਕੀ ਕੁਝ ਦੁਕਾਨਦਾਰ ਮਿਲਾਵਟੀ ਮਿਠਾਈਆਂ ਬਣਾ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ ਅਤੇ ਸਿਹਤ ਵਿਭਾਗ ਵੱਲੋਂ ਵੀ ਸਮੇਂ-ਸਮੇਂ ’ਤੇ ਇਹ ਮਿਲਾਵਟੀ ਮਿਠਾਈਆਂ ਬਣਾਉਣ ਵਾਲਿਆਂ ਤੇ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਵੀ ਦੇਖਣ ਨੂੰ ਮਿਲ ਰਿਹਾ ਹੈ ਕਿ ਵੱਡੀ ਮਾਤਰਾ ਦੇ ਵਿਚ ਅੰਮ੍ਰਿਤਸਰ 'ਚ ਮਿਲਾਵਟੀ ਮਿਠਾਈਆਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਵੱਡੀ ਮਾਤਰਾ ਦੇ ਵਿਚ ਬਿਮਾਰੀਆਂ ਅਤੇ ਲੋਕਾਂ ਦੀ ਸਿਹਤ ਨਾਲ ਵੱਡੇ ਪੱਧਰ ਤੇ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਦੀਵਾਲੀ ਦਾ ਤਿਉਹਾਰ ਬਹੁਤ ਪਵਿੱਤਰ ਹੈ ਤੇ ਇਸ ਤਿਉਹਾਰ ਨੂੰ ਹਰੇਕ ਧਰਮ ਦੇ ਲੋਕ ਰਲ ਮਿਲ ਕੇ ਮਨਾਉਂਦੇ ਹਨ, ਪਰ ਜਿਹੜੇ ਦੁਕਾਨਦਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਕੇ ਮਿਲਾਵਟੀ ਮਿਠਾਈਆਂ ਦੀ ਵਿਕਰੀ ਕਰਦੇ ਹਨ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਵਿਅਕਤੀ ਇਸ ਮਿਲਾਵਟੀ ਮਿਠਾਈ ਦਾ ਸ਼ਿਕਾਰ ਨਾ ਹੋ ਸਕੇ। ਵਿਕਰਮ ਗਦੋਤਰਾ ਨੇ ਪੰਜਾਬ ਸਰਕਾਰ ਤੇ ਅੰਮ੍ਰਿਤਸਰ ਦੇ ਸਿਹਤ ਵਿਭਾਗ ਤੋਂ ਮੰਗ ਕੀਤੀ ਕੀ ਅੰਮ੍ਰਿਤਸਰ ਦੇ ਵਿੱਚ ਮਿਠਾਈਆਂ ਬਣਾਉਣ ਵਾਲੀਆਂ ਸਾਰੀਆਂ ਦੁਕਾਨਾਂ ਦੀ ਜਾਂਚ ਕੀਤੀ ਜਾਵੇ ਅਤੇ ਜਿਹੜੇ ਵੀ ਦੁਕਾਨਦਾਰ ਵੱਲੋਂ ਮਿਲਾਵਟੀ ਮਿਠਾਈ ਬਣਾਈ ਜਾ ਰਹੀ ਹੈ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ ਦੀ ਸਿਹਤ ਦੇ ਨਾਲ ਖਿਲਵਾੜ ਨਾ ਹੋ ਸਕੇ ਅਤੇ ਲੋਕ ਰਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾ ਸਕਣ।
Get all latest content delivered to your email a few times a month.