IMG-LOGO
ਹੋਮ ਪੰਜਾਬ : ਫੂਡ ਸੇਫਟੀ ਅਧਿਕਾਰੀਆਂ ਨੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ...

ਫੂਡ ਸੇਫਟੀ ਅਧਿਕਾਰੀਆਂ ਨੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਭਰੇ ਸੈਂਪਲ

Admin user - Oct 14, 2025 06:47 PM
IMG

ਬਾਲ ਕਿਸ਼ਨ

ਫਿਰੋਜ਼ਪੁਰ, 14 ਅਕਤੂਬਰ : ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸ਼ਟਰੇਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਮਰਵੀਰ ਸਿੰਘ ਸਿੱਧੂ ਡੈਜੀਗਨੇਟਿਡ ਅਫਸਰ (ਫੂਡ ਸੇਫਟੀ) ਤੇ ਡਾ. ਸਰਬਜੀਤ ਕੌਰ ਫੂਡ ਸੇਫਟੀ ਅਫਸਰ, ਫਿਰੋਜ਼ਪੁਰ ਵੱਲੋਂ ਆਮ ਲੋਕਾਂ ਦੀ ਸਿਹਤ ਦੀ ਬੇਹਤਰੀ ਲਈ ਫੂਡ ਟੀਮ ਵਲੋਂ ਸਵੇਰ ਸਮੇਂ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਪਿੰਡ ਮਾਮੂ ਜੋਇਆ ਟੋਲਪਲਾਜਾ ਵਿਖੇ ਨਾਕਾ ਲਗਾਇਆ ਗਿਆ, ਜਿਸ ਦੌਰਾਨ ਅਲੱਗ-ਅਲੱਗ ਗੱਡੀਆਂ ਦੀ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਇਕ ਪਨੀਰ ਵਾਲੀ ਗੱਡੀ ਵੀ ਫੜੀ ਜਿਸ ਵਿੱਚੋਂ ਪਨੀਰ ਦੇ ਸੈਂਪਲ ਭਰਿਆ ਗਿਆ ਤਾਂ ਜੋ ਨਕਲੀ ਵਸਤੂਆਂ ਦੀ ਜ਼ਿਲ੍ਹੇ ਵਿਚ ਸਪਲਾਈ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਹੀ ਫੂਡ ਟੀਮ ਵਲੋਂ ਗੁਰੂਹਰਸਹਾਏ ਵਿਖੇ ਅਲੱਗ-ਅਲੱਗ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਹਲਵਾਈਆਂ ਨੂੰ ਸਾਫ ਸਫਾਈ ਦਾ ਖਾਸ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਅਤੇ ਰਾ ਮਟਿਰੀਅਲ ਗੁਣਵੰਤਾ ਭਰਪੂਰ ਵਰਤਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਹਲਵਾਈਆਂ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਾਫ ਸਫਾਈ, ਸਾਫ ਕੱਪੜੇ, ਦਸਤਾਨੇ, ਟੋਪੀ ਆਦਿ ਵਰਤਣ ਦੀ ਤਾੜਨਾ ਕੀਤੀ ਗਈ। ਇਸ ਦੌਰਾਨ ਹਲਵਾਈ ਦੁਕਾਨਦਾਰਾਂ ਦੇ ਲਾਇੰਸਸ/ ਰਜਿਸਟਰੇਸ਼ਨ ਦੀ ਚੈਕਿੰਗ ਕੀਤੀ ਗਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਨਿਵਾਸੀਆਂ ਨੂੰ ਮਿਆਰੀ ਅਤੇ ਗੁਣਵੰਤਾ ਭਰਪੂਰ ਮਠਿਆਈਆਂ ਮਿਲ ਸਕਣ। ਦੁਕਾਨਦਾਰਾਂ ਨੂੰ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲਿਆ ਜਾਵੇ ਅਤੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਮਠਿਆਈਆਂ ਵਿਚ ਮਨਜ਼ੂਰ ਕੀਤੇ ਹੋਏ ਰੰਗਾਂ ਦੀ ਹੀ ਵਰਤੋ ਕੀਤੀ ਜਾਵੇ। ਮੁਨੱਖੀ ਖਪਤ ਵਾਲੇ ਪਦਾਰਥਾਂ ਦੀ ਸ਼ੁੱਧਤਾਂ ਨੂੰ ਜਾਣਨ ਲਈ ਗੁਰੂਹਰਸਹਾਏ ਵਿਖੇ ਅਲੱਗ-ਅਲੱਗ ਮਠਿਆਈਆਂ ਦੇ ਸੈਂਪਲ ਭਰੇ ਗਏ ਅਤੇ ਦੁਕਾਨਾਂ ਦੀਆਂ ਇੰਨਸਪੈਕਸ਼ਨਾਂ ਕੀਤੀਆਂ ਗਈਆਂ ਹਨ। ਉਨ੍ਹਾਂ ਵਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਇਕ ਪੇਠਾ ਫੈਕਟਰੀ ਦੀ ਇੰਨਸਪੈਕਸ਼ਨ ਕੀਤੀ ਗਈ ਉਨ੍ਹਾਂ ਨੂੰ ਸਾਫ ਸਫਾਈ ਦਾ ਖਾਸ ਪ੍ਰਬੰਧ/ ਧਿਆਨ ਰੱਖਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਚੰਗਾਂ ਰਾ ਮਟਿਰੀਅਲ ਵਰਤਣ ਲਈ ਚਿਤਾਵਨੀ ਦਿੱਤੀ ਗਈ ਅਤੇ ਫੈਕਟਰੀ ਵਿਚੋਂ ਗੁਣਵੰਤਾ ਨੂੰ ਜਾਣਨ ਲਈ ਪੇਠੇ ਦੇ ਸੈਂਪਲ ਭਰੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੇ ਮਲਾਵਟ ਖੋਰ ਨੂੰ ਬਖਸ਼ਿਆ ਨਹੀਂ ਜਾਵੇਗਾਂ ਅਤੇ ਫੂਡ ਸੇਫਟੀ ਸਟੈਡਰਡ ਐਕਟ 2006 ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.