ਤਾਜਾ ਖਬਰਾਂ
ਬਾਲ ਕਿਸ਼ਨ
ਫਿਰੋਜ਼ਪੁਰ, 15 ਅਕਤੂਬਰ: ਆਈਪੀਐੱਸ ਅਧਿਕਾਰੀ ਪੂਰਨ ਕੁਮਾਰ ਵੱਲੋਂ ਕੁਝ ਉੱਚ ਅਧਿਕਾਰੀਆਂ ਵੱਲੋਂ ਹਰਾਸ (ਤੰਗ) ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਗਈ ਸੀ, ਜਿਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਵਾਲਮੀਕਿ ਧਰਮ ਸਮਾਜ ਦੇ ਅਹੁਦੇਦਾਰਾਂ ਨੇ ਡੀਸੀ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਅਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਸੰਸਥਾ ਆਗੂ ਸ੍ਰੇਸ਼ਟ ਵਿਜੈ ਦਾਨਵ, ਪ੍ਰਧਾਨ ਪਿੱਪਲ ਸਹੋਤਾ ਆਦਿ ਨੇ ਦੱਸਿਆ ਕਿ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਦੇ ਮਾਮਲੇ ਵਿਚ ਉਨ੍ਹਾਂ ਦੀ ਸੰਸਥਾ ਨੇ ਚੰਡੀਗੜ੍ਹ ਵਿਚ ਬੈਠਕ ਕਰ ਕੇ 48 ਘੰਟਿਆਂ ਵਿਚ ਕਾਰਵਾਈ ਕਰਨ ਦਾ ਵਿਸ਼ਵਾਸ ਦਿਵਾਇਆ ਸੀ, ਪਰ ਉਕਤ ਸਮਾਂ ਪੂਰਾ ਹੋਣ ਦੇ ਬਾਵਜੂਦ ਪੂਰਨ ਕੁਮਾਰ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਅਧਿਕਾਰੀਆਂ ਅਤੇ ਹੋਰ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਨੇ ਉਕਤ ਲੋਕਾਂ ਦੀ ਗ੍ਰਿਫ਼ਤਾਰੀ ਲਈ ਅੱਜ ਇਹ ਮੰਗ ਪੱਤਰ ਡੀ.ਸੀ. ਫ਼ਿਰੋਜ਼ਪੁਰ ਨੂੰ ਸੌਂਪਿਆ ਹੈ। ਸੰਸਥਾ ਆਗੂਆਂ ਨੇ ਕਿਹਾ ਕਿ ਜੇਕਰ ਜਲਦੀ ਹੀ ਉਕਤ ਮਾਮਲੇ ਵਿਚ ਕਾਰਵਾਈ ਨਹੀਂ ਹੋਈ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ।
Get all latest content delivered to your email a few times a month.