IMG-LOGO
ਹੋਮ ਪੰਜਾਬ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਵੱਲੋਂ 57 ਕਿਸਾਨਾਂ ਨੂੰ 16...

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਵੱਲੋਂ 57 ਕਿਸਾਨਾਂ ਨੂੰ 16 ਲੱਖ ਰੁਪਏ ਤੋਂ ਵੱਧ ਦੀ ਮੁਆਵਜਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ

Admin user - Oct 15, 2025 04:57 PM
IMG

ਬਾਲ ਕਿਸ਼ਨ

ਜ਼ੀਰਾ (ਫਿਰੋਜ਼ਪੁਰ), 15 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁਡੀਆਂ ਵੱਲੋਂ ਉਪ-ਮੰਡਲ ਜ਼ੀਰਾ ਵਿੱਚ ਹੜ੍ਹ ਪੀੜਤਾਂ ਦੇ ਪੁਨਰਵਾਸ ਅਤੇ ਰਾਹਤ ਕਾਰਜਾਂ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਉਪ-ਮੰਡਲ ਜ਼ੀਰਾ ਵਿੱਚ ਮੁਆਵਜ਼ੇ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਕਰਵਾਏ ਗਏ ਸਮਾਗਮ ਦੋਰਾਨ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਸਿੱਧੂ ਅਤੇ ਐਸਡੀਐਮ ਅਰਵਿੰਦਰ ਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕੈਬਿਨਟ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਉਪ ਮੰਡਲ ਜ਼ੀਰਾ ਦੇ ਪਿੰਡ ਫੱਤੇਵਾਲਾ ਵਿੱਚ 57 ਕਿਸਾਨਾਂ ਨੂੰ 16 ਲੱਖ ਰੁਪਏ ਤੋ ਵੱਧ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਗਏ, ਜਿਸ ਵਿੱਚ ਫਸਲਾਂ, ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦੀ ਭਰਪਾਈ ਸ਼ਾਮਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਪੰਜਾਬ ਸਰਕਾਰ ਦਾ ਇਹ ਪੱਕਾ ਵਾਅਦਾ ਹੈ ਕਿ ਹੜ੍ਹ ਪੀੜਤ ਲੋਕਾਂ ਨਾਲ ਹਰ ਕਦਮ 'ਤੇ ਖੜ੍ਹੇ ਰਹਾਂਗੇ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪ੍ਰਭਾਵਿਤ ਕਿਸਾਨ, ਪਰਿਵਾਰ ਜਾਂ ਘਰ ਅਣਡਿੱਠਾ ਨਾ ਰਹਿ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤ, ਏਕਤਾ ਅਤੇ ਕੁਰਬਾਨੀ ਦੀ ਧਰਤੀ ਰਿਹਾ ਹੈ। ਹੁਣੇ ਆਏ ਹੜ੍ਹਾਂ ਨੇ ਸਾਡੇ ਖੇਤਾਂ, ਘਰਾਂ ਅਤੇ ਪਸ਼ੂਆਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ, ਪਰ ਪੰਜਾਬ ਦੇ ਲੋਕਾਂ ਨੇ ਹੌਸਲਾ ਨਹੀਂ ਹਾਰਿਆ ਅਤੇ ਇਕ ਦੂਜੇ ਦਾ ਸਾਥ ਦਿੱਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਲਈ ਪੱਕਾ ਵਚਨ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਰਾਹਤ ਤੇ ਬਹਾਲੀ ਦੇ ਕੰਮ ਵਿੱਚ ਕੋਈ ਕਮੀ ਨਾ ਰਹੇ। ਪੰਜਾਬ ਸਰਕਾਰ ਲੋਕਾਂ ਦੇ ਦੁੱਖ-ਸੁੱਖ ਦੀ ਸਾਂਝੀ ਹੈ ਤੇ ਹਰੇਕ ਹੜ੍ਹ ਪੀੜਤ ਪਰਿਵਾਰ ਦੀ ਮਦਦ ਤੱਕ ਇਹ ਯਤਨ ਜਾਰੀ ਰਹੇਗਾ।ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ, ਧਾਰਮਿਕ ਅਤੇ ਸਵੈ ਸੇਵੀ ਸੰਸਥਾਵਾਂ ਤੇ ਵਲੰਟੀਅਰਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜਾਂ ਦੌਰਾਨ ਦਿਨ-ਰਾਤ ਜੁੱਟ ਕੇ ਸੁਰੱਖਿਆ, ਮਦਦ ਅਤੇ ਬਹਾਲੀ ਦੇ ਕੰਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.