ਤਾਜਾ ਖਬਰਾਂ
ਲੁਧਿਆਣਾ, 16 ਅਕਤੂਬਰ : ਸ਼ਹਿਰ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣੀ ਸ਼ੁਰੂ ਹੋ ਗਈ। ਜਦਕਿ ਇਸ ਵਾਰ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਨਗਰ ਨਿਗਮ ਅਤੇ ਸਿਹਤ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਸਨ, ਪਰ ਸਤੰਬਰ ਮਹੀਨਾ ਖਤਮ ਹੋਣ ਤੋਂ ਪਹਿਲਾਂ ਹੀ ਡੇਂਗੂ ਦੇ ਮਰੀਜ਼ ਸਾਹਮਣੇ ਆਉਣੇ ਸ਼ੁਰੂ ਹੋ ਗਏ ਸਨ ਜੇਕਰ ਲੁਧਿਆਣਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਅੱਜ ਡੇਂਗੂ ਦੇ 7 ਨਵੇਂ ਮਰੀਜ਼ ਸਾਹਮਣੇ ਆਏ, ਜਦਕਿ ਬੀਤੇ ਮਹੀਨੇ ਤੋਂ ਜਿਆਦਾ ਮਰੀਜ਼ ਇਸ ਵਾਰ ਪਹਿਲੇ 15 ਦਿਨ ਵਿੱਚ ਸਾਹਮਣੇ ਆ ਚੁੱਕੇ ਹਨ। ਜਿਸ ਨਾਲ ਜ਼ਿਲ੍ਹੇ ਵਿੱਚ ਡੇਂਗੂ ਤੋਂ ਪੀੜਤ ਮਰੀਜ਼ਾਂ ਗਿਣਤੀ 200 ਤੋਂ ਪਾਰ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਮੰਨੀਏ ਤਾਂ ਇਸ ਮਹੀਨੇ ਦੇ ਅਖੀਰ ਤੱਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 400 ਤੱਕ ਪਹੁੰਚ ਸਕਦੀ ਹੈ। ਸਿਹਤ ਵਿਭਾਗ ਦੀ ਜਾਣਕਾਰੀ ਅਨੁਸਾਰ ਡੇਂਗੂ 10 ਤੋਂ 50 ਸਾਲ ਦੀ ਉਮਰ ਵਾਲੇ ਪੀੜਤ ਹੋ ਰਹੇ ਹਨ। ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਲਾਰਵਾ ਵਿਰੋਧੀ ਟੀਮਾਂ ਨੂੰ ਹੋਰ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹੇ ਵਿੱਚ ਲਾਰਵਾ ਵਿਰੋਧੀ 100 ਤੋਂ ਵੱਧ ਟੀਮਾਂ ਕੰਮ ਕਰ ਰਹੀਆਂ ਹਨ। ਜੋ ਡੇਂਗੂ ਦੇ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ, ਜਿੱਥੇ ਡੇਂਗੂ ਦੇ ਮਰੀਜ਼ ਮਿਲ ਰਹੇ ਹਨ। ਖਾਸ ਕਰ ਕੇ ਉਨ੍ਹਾਂ ਖੇਤਰਾਂ ਵਿੱਚ ਜਿੱਥੇ ਵੱਧ ਮਰੀਜ਼ ਮਿਲ ਰਹੇ ਹਨ। ਇਸ ਤੋਂ ਇਲਾਵਾ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਵੱਡੀਆਂ ਅਤੇ ਛੋਟੀਆਂ ਮਸੀਨਾਂ ਨਾਲ ਫੌਗਿੰਗ ਵੀ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਪੂਰੇ ਸਰੀਰ ਨੂੰ ਢੱਕਕੇ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਸਰਕਾਰੀ ਹਸਪਤਾਲਾਂ ’ਚ ਡੇਂਗੂ ਦੀ ਜਾਂਚ ਮੁਫ਼ਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਬਬੀਤਾ ਦੇ ਅਨੁਸਾਰ, ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਪੂਰੀ ਤਰ੍ਹਾਂ ਮੁਫ਼ਤ ਹੁੰਦੀ ਹੈ। ਡੇਂਗੂ ਦੇ ਸ਼ੱਕੀ ਲੱਛਣਾਂ ਦਾ ਸਾਹਮਣਾ ਕਰਨ ਵਾਲਾ ਕੋਈ ਵੀ ਵਿਅਕਤੀ ਡਾਕਟਰ ਦੀ ਸਲਾਹ ਤੇ ਟੈਸਟ ਕਰਵਾ ਸਕਦਾ ਹੈ। ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦਾ ਇਲਾਜ ਵੀ ਮੁਫ਼ਤ ਹੈ। ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸ਼ੱਕੀ ਡੇਂਗੂ ਮਰੀਜ਼ਾਂ ਦੀ ਲਾਜ਼ਮੀ ਜਾਂਚ ਯਕੀਨੀ ਬਣਾਉਣ। ਉਞਰ ਨਗਰ ਨਿਗਮ ਵੱਲੋਂ ਵੀ ਜਿਨ੍ਹਾਂ ਇਲਾਕਿਆਂ ਵਿੱਚ ਪਿਛਲੇ ਸਮੇਂ ਦੌਰਾਨ ਡੇਂਗੂ ਦੇ ਜਿਆਦਾ ਮਾਮਲੇ ਆਏ ਸਨ, ਉੱਥੇ ਵਧੇਰੇ ਫੌਗਿੰਗ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਜਿੱਥੇ ਵੀ ਖਾਲੀ ਪਲਾਟਾਂ ਵਿੱਚ ਗੰਦਾ ਪਾਣੀ ਜਮ੍ਹਾਂ ਹੈ ਉਨ੍ਹਾਂ ਥਾਵਾਂ ਤੇ ਕਾਲੇ ਤੇਲ ਦਾ ਛਿੜਕਾ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਗਰ ਨਿਗਮ ਦੀ ਸਿਹਤ ਸ਼ਾਖਾ ਵੱਲੋਂ ਲਗਾਤਾਰ ਸਫਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
Get all latest content delivered to your email a few times a month.