IMG-LOGO
ਹੋਮ ਪੰਜਾਬ : ਕੰਪਿਊਟਰ ਅਧਿਆਪਕ ਭਲਕੇ ਕਰਨਗੇ ਰੋਸ ਰੈਲੀ

ਕੰਪਿਊਟਰ ਅਧਿਆਪਕ ਭਲਕੇ ਕਰਨਗੇ ਰੋਸ ਰੈਲੀ

Admin user - Oct 16, 2025 12:09 PM
IMG

ਲੁਧਿਆਣਾ, 16 ਅਕਤੂਬਰ : ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰ ਰਾਏ ਕੁਮਾਰ ਅਤੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਲਿਖਤੀ ਵਾਅਦਿਆਂ ਤੋਂ ਭੱਜਣ ਤੇ ਵਾਰ ਵਾਰ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ 17 ਅਕਤੂਬਰ 2025 ਨੂੰ ਤਰਨ ਤਾਰਨ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਬਾਅਦ ਲੱਗ ਭੱਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਅਤੇ ਵਿੱਤ ਵਿਭਾਗ ਦੇ ਆਹਲਾ ਅਫ਼ਸਰਾਂ ਨਾਲ ਜਥੇਬੰਦੀ ਦੀਆਂ ਹੋ ਚੁੱਕੀਆਂ ਹਨ ਜਿਨ੍ਹਾਂ ਚ ਜਥੇਬੰਦੀ ਦੇ ਪੱਲੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਪਾਇਆ। ਉਨ੍ਹਾਂ ਕਿਹਾ ਭਾਵੇਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਨ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਤੋਂ ਪਹਿਲਾ ਲਾਗੂ ਕਰਨ ਦਾ ਐਲਾਨ ਅਖ਼ਬਾਰਾਂ, ਸੋਸ਼ਲ ਮੀਡੀਆ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਤੋਂ ਕਈ ਵਾਰ ਕੀਤਾ ਸੀ, ਜੋ ਸਿਰਫ ਐਲਾਨ ਹੀ ਬਣਕੇ ਰਹਿ ਗਿਆ। ਇਸ ਮੌਕੇ ਸੰਦੀਪ ਵਾਲੀਆ, ਬਲਜਿੰਦਰ ਸਿੰਘ ਸਿੱਧੂ, ਵਿਪਨ ਪਾਲ ਗੁਰੂ , ਜਸਪ੍ਰੀਤ ਸਿੰਘ, ਵਿਕਣ ਸ਼ਰਮਾ, ਦਵਿੰਦਰ ਬਾਂਸਲ, ਦੀਪਕ ਸੋਨੀ, ਬਲਵਿੰਦਰ ਸਿੰਘ, ਹਰਦੀਪ ਸਿੰਘ ਤਖਰਾਂ ਅਤੇ ਹੋਰ ਕੰਪਿਊਟਰ ਅਧਿਆਪਕ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.