ਤਾਜਾ ਖਬਰਾਂ
ਲੁਧਿਆਣਾ, 16 ਅਕਤੂਬਰ : ਘਰ ਦੇ ਵਿਹੜੇ ’ਚ ਖੜਿਆ ਮੋਟਰਸਾਈਕਲ ਚੋਰੀ ਹੋ ਗਿਆ। ਇਸ ਮਾਮਲੇ ਸੰਬੰਧੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਸਿਵਲ ਲਾਈਨ ਮੁਹੱਲਾ ਰਾਮ ਨਗਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਬੁਲੇਟ ਮੋਟਰਸਾਈਕਲ ਘਰ ਦੇ ਅੰਦਰ ਹੇਠਲੇ ਪੋਰਸ਼ਨ ’ਚ ਖੜ੍ਹਾ ਕੀਤਾ ਸੀ। ਸਵੇਰ ਵੇਲੇ ਜਦ ਪਰਮਜੀਤ ਸਿੰਘ ਹੇਠਾਂ ਉਤਰਿਆ ਤਾਂ ਉਸ ਨੇ ਦੇਖਿਆ ਕਿ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਪਰਮਜੀਤ ਸਿੰਘ ਦੀ ਸ਼ਿਕਾਇਤ ਲੈ ਕੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।
Get all latest content delivered to your email a few times a month.