IMG-LOGO
ਹੋਮ ਪੰਜਾਬ : ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਨਾਲ ਦੋ ਕਾਬੂ

ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਨਾਲ ਦੋ ਕਾਬੂ

Admin user - Oct 16, 2025 01:50 PM
IMG

ਨਕੋਦਰ, 16 ਅਕਤੂਬਰ : ਸਦਰ ਪੁਲਿਸ ਨੇ ਹੈਰੋਇਨ ਵੇਚਣ ਦੇ ਦੋਸ਼ ਹੇਠ ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜਾਂਚ ਅਫਸਰ ਜਗਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਪਛਾਣ ਕੁਲਵਿੰਦਰ ਵਜੋਂ ਹੋਈ ਹੈ, ਜੋ ਕਿ ਪਿੰਡ ਬਜੂਹਾ ਕਲਾਂ ਦੇ ਰਹਿਣ ਵਾਲੇ ਸੋਹਣ ਲਾਲ ਦੀ ਪਤਨੀ ਹੈ। ਆਈਓ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀ ਧਾਰਾ 21-ਬੀ/61/85 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਆਈਓ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਪੂਰਥਲਾ ਦੇ ਪਿੰਡ ਲਾਟੀਆਂ ਵਾਲ ਵਾਸੀ ਸੋਨੂੰ ਨੂੰ ਵੀ 42 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.