IMG-LOGO
ਹੋਮ ਪੰਜਾਬ : ਐਕਟਿਵਾ ਸਵਾਰ ਔਰਤ ਦੀ ਚੇਨ ਝਪਟ ਕੇ ਲੁਟੇਰੇ ਫਰਾਰ

ਐਕਟਿਵਾ ਸਵਾਰ ਔਰਤ ਦੀ ਚੇਨ ਝਪਟ ਕੇ ਲੁਟੇਰੇ ਫਰਾਰ

Admin user - Oct 17, 2025 03:19 PM
IMG

ਜਲੰਧਰ, 17 ਅਕਤੂਬਰ : ਥਾਣਾ ਨੰਬਰ ਚਾਰ ਦੀ ਹੱਦ ’ਚ ਪੈਂਦੇ ਸਿੱਕਾ ਚੌਕ ਨੇੜੇ ਵੀਰਵਾਰ ਦੇਰ ਸ਼ਾਮ ਦੋ ਬਾਈਕ ਸਵਾਰ ਲੁਟੇਰਿਆਂ ਨੇ ਐਕਟਿਵਾ ਸਵਾਰ ਇਕ ਔਰਤ ਦੀ ਸੋਨੇ ਦੀ ਚੇਨ ਝਪਟ ਲਈ। ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਅਨੀਤਾ ਅਗਰਵਾਲ ਵਾਸੀ ਰਾਜਾ ਗਾਰਡਨ ਨੇ ਆਪਣੇ ਬਿਆਨ ’ਚ ਪੁਲਿਸ ਨੂੰ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਉਹ ਰੋਜ਼ ਗਾਰਡਨ ਨੇੜੇ ਆਪਣੇ ਰਿਸ਼ਤੇਦਾਰ ਦੇ ਘਰ ਜਾ ਰਹੀ ਸੀ। ਜਿਵੇਂ ਹੀ ਉਹ ਸਿੱਕਾ ਚੌਕ ਪਾਰ ਕਰ ਕੇ ਰੋਜ਼ ਗਾਰਡਨ ਵੱਲ ਮੁੜੀ ਤਾਂ ਬਾਈਕ ਸਵਾਰ ਦੋ ਲੁਟੇਰਿਆਂ ’ਚੋਂ ਇਕ ਨੇ ਪਿੱਛੇ ਆ ਕੇ ਉਸਦੇ ਗਲੇ ’ਚੋਂ ਸੋਨੇ ਦੀ ਚੇਨ ਝਪਟ ਲਈ। ਪੀੜਤਾ ਅਨੁਸਾਰ ਸੋਨੇ ਦੀ ਚੇਨ ਦੀ ਕੀਮਤ ਤਕਰੀਬਨ ਦੋ ਲੱਖ ਰੁਪਏ ਹੈ। ਫਿਲਹਾਲ, ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਦੇਰ ਰਾਤ ਤੱਕ ਘਟਨਾ ਸਥਾਨ ਦੇ ਆਲੇ-ਦੁਆਲੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ’ਚ ਰੁਝੀ ਰਹੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.