IMG-LOGO
ਹੋਮ ਪੰਜਾਬ : ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ 'ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ...

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ 'ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ*

Admin user - Oct 18, 2025 03:27 PM
IMG


ਸੁਨਾਮ, 18 ਅਕਤੂਬਰ:ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਦੇ ਦਫਤਰ ਵਿਖੇ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ।
ਇਹਨਾਂ ਹੜ੍ਹ ਪੀੜਤਾਂ ਵਿੱਚ ਪਿੰਡ ਉਭਾਵਾਲ ਦੇ ਜੀਤ ਸਿੰਘ ਤੇ ਨਿਰਮਲ ਸਿੰਘ, ਪਿੰਡ ਬਹਾਦਰਪੁਰ ਦੇ ਲਾਭ ਸਿੰਘ, ਪਿੰਡ ਦੁੱਗਾਂ ਦੇ ਗੁਲਜ਼ਾਰ ਸਿੰਘ ਤੇ ਚਮਕੌਰ ਸਿੰਘ ਅਤੇ ਪਿੰਡ ਕੁੰਨਰਾਂ ਦੇ ਕੁਲਜੀਤ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਕੌਰ ਅਤੇ ਸੁਖਦੀਪ ਸਿੰਘ ਸ਼ਾਮਲ ਹਨ।
ਇਸ ਮੌਕੇ ਐੱਸ.ਡੀ.ਐੱਮ. ਵਾਲੀਆ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਦੀ ਮਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕੋਈ ਵੀ ਪੀੜਤ ਪਰਿਵਾਰ ਮਦਦ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤਾਂ ਦੀ ਪੂਰੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜਿੱਥੇ ਵੀ ਜਿਸ ਵੀ ਕਿਸਮ ਦੀ ਲੋੜ ਹੈ, ਉਹ ਸਰਕਾਰ ਵੱਲੋਂ ਪੂਰੀ ਕੀਤੀ ਜਾ ਰਹੀ ਹੈ।
ਐੱਸ.ਡੀ.ਐੱਮ. ਨੇ ਇਹ ਵੀ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਜਿਨ੍ਹਾਂ ਮਾਮਲਿਆਂ ਦੀ ਤਸਦੀਕ ਪ੍ਰਕਿਰਿਆ ਪੂਰੀ ਹੋ ਰਹੀ ਹੈ, ਉਹਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਜਾ ਰਹੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਤੇ ਹਲਕਾ ਸੁਨਾਮ ਦੇ ਸੰਗਠਨ ਇੰਚਾਰਜ ਅਵਤਾਰ ਸਿੰਘ ਈਲਵਾਲ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਦਰਸ਼ਨ ਸਿੰਘ ਦੁੱਗਾਂ, ਵਿੱਕੀ ਸਰਪੰਚ ਕੁੰਨਰਾਂ, ਸੰਦੀਪ ਜਿੰਦਲ ਬਲਾਕ ਪ੍ਰਧਾਨ ਸੁਨਾਮ, ਪੀ.ਏ. ਸੰਜੀਵ ਸੰਜੂ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.