English
Hindi
Punjabi
ਚੰਡੀਗੜ੍ਹ
01 May, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20...
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ...
ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ
ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾ...
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜ...
ਹੋਮ
ਪੰਜਾਬ :
ਜ਼ਿਲਾ ਫਰੀਦਕੋਟ ਦੇ ਹੋਟਲ,ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਜ਼ਿਲਾ...
ਜ਼ਿਲਾ ਫਰੀਦਕੋਟ ਦੇ ਹੋਟਲ,ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਜ਼ਿਲਾ ਮੈਜਿਸਟ੍ਰੇਟ
Admin user
-
Oct 18, 2025 03:41 PM
ਫਰੀਦਕੋਟ 18 ਅਕਤੂਬਰ, 2025
ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲਾ ਨਗਰ ਯੋਜਨਾਕਾਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫਸਰਾਂ ਆਦਿ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ। ਹੋਟਲ ਅਤੇ ਰੈਸਟੋਰੈਂਟ ਮਾਲਕ ਇਸ ਖਬਰ ਦੇ ਪ੍ਰਕਾਸ਼ਤ ਹੋਣ ਤੋਂ 15 ਦਿਨ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ, ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਇਤਰਾਜਹੀਣਤਾ ਸਰਟੀਫਿਕੇਟ ਦੀ ਕਾਪੀ, ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁੱਕਵੀਂ ਜਗ੍ਹਾਂ ਤੇ ਲਗਾਈ ਜਾਵੇਗੀ ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਸਾਰੇ ਹੋਟਲ ਅਤੇ ਰੈਸਟੋਰੈਂਟ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇ, ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ਤੇ 15 ਦਿਨਾਂ ਦੇ ਅੰਦਰ ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਸਰਟੀਫਿਕੇਟ ਨਾ ਲੈਣ ਦੀ ਸੂਰਤ ‘ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ਤੇ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ। ਹੁਕਮਾਂ ਅਨੁਸਾਰ ਚੱਲ ਰਹੇ ਹੋਟਲ, ਰੈਸਟੋਰੈਂਟ ਜਾਂ ਨਵੇਂ ਬਣਾਏ ਜਾ ਰਹੇ ਵਿਚ ਕਈ ਤਰਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਆਉਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹ ਹੁਕਮ 13 ਦਸੰਬਰ 2025 ਤੱਕ ਲਾਗੂ ਰਹਿਣਗੇ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊ...
ਪੰਜਾਬ :
-
Nov 18, 2025
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪ...
ਪੰਜਾਬ :
-
Nov 18, 2025
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?