IMG-LOGO
ਹੋਮ ਪੰਜਾਬ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ-2025 ਮਨਾਇਆ ਜਾਵੇਗਾ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ-2025 ਮਨਾਇਆ ਜਾਵੇਗਾ

Admin user - Oct 26, 2025 02:42 PM
IMG


ਫਰੀਦਕੋਟ, 26 ਅਕਤੂਬਰ ਪੰਜਾਬ ਸਰਕਾਰ ਅਤੇ ਡਾਇਰੈਕਟਰ  ਵਿਜੀਲੈਂਸ ਬਿਊਰੋਪੰਜਾਬ,ਸ਼੍ਰੀ ਪ੍ਰਵੀਨ ਕੁਮਾਰ ਸਿਨਹਾ ਆਈ. ਪੀ. ਐਸ   ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਵਿਜੀਲੈਂਸ ਬਿਊਰੋਪੰਜਾਬ ਵੱਲੋਂ ਵਿਜੀਲੈਸ ਜਾਗਰੂਕਤਾ ਹਫ਼ਤਾ -2025” ਮਿਤੀ 27 ਅਕਤੂਬਰ ਤੋਂ 2 ਨਵੰਬਰ 2025 ਤੱਕ ਪੂਰੇ ਰਾਜ ਵਿੱਚ  ਮਨਾਇਆ ਜਾਵੇਗਾ। ਇਸ ਸਾਲ ਦਾ ਵਿਸ਼ਾ ਹੈ,“ਚੌਕਸੀ” ਸਾਡੀ ਸਾਂਝੀ ਜ਼ਿੰਮੇਵਾਰੀ” ਹੈ ।

ਇਸ ਹਫ਼ਤੇ ਦੌਰਾਨ ਸੂਬੇ ਭਰ ਵਿਚ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਤਹਿਤ ਵੱਖ-ਵੱਖ ਸਿੱਖਿਅਕਜਾਗਰੂਕਤਾ ਤੇ ਪ੍ਰੇਰਕ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਸ਼੍ਰੀ ਮਨਜੀਤ  ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋਫਿਰੋਜ਼ਪੁਰ ਰੇਂਜ  ਦੀ ਅਗਵਾਈ ਹੇਠ ਸਮੁੱਚੀ ਰੇਂਜ ਵਿੱਚ ਕਈ ਪ੍ਰੋਗਰਾਮ ਕਰਵਾਏ ਜਾਣਗੇ।

ਹਫ਼ਤੇ ਦੌਰਾਨ ਸਰਕਾਰੀ ਦਫ਼ਤਰਾਂਸਿੱਖਿਆ ਸੰਸਥਾਵਾਂ ਅਤੇ ਵੱਖ-ਵੱਖ ਸਰਕਾਰੀ ਤੇ ਨਿੱਜੀ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਪ੍ਰਤੀਬੱਧਤਾ ਦੀ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ-ਨਾਲ ਸੈਮੀਨਾਰਾਂਵਰਕਸ਼ਾਪਾਂਪੇਂਟਿੰਗ ਤੇ ਨਿਬੰਧ ਮੁਕਾਬਲੇਭਾਸ਼ਣ ਤੇ ਕਵਿਜ਼ ਪ੍ਰੋਗਰਾਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ।

ਸ਼੍ਰੀ ਵਿਨੋਦ ਕੁਮਾਰ ਡੀ ਐਸ ਪੀ ਵਿਜੀਲੈਂਸ ਬਿਊਰੋ ਫ਼ਰੀਦਕੋਟ ਨੇ ਕਿਹਾ ਕਿ ਸੱਚਾਈ ਤੇ ਇਮਾਨਦਾਰੀ ਕਿਸੇ ਵੀ ਸਮਾਜ ਦੀ ਮਜ਼ਬੂਤ ਨੀਂਹ ਹੁੰਦੀ ਹੈ। ਪੰਜਾਬ ਸਰਕਾਰ ਦਾ ਮੰਤਵ ਹੈ ਕਿ ਸਾਰੇ ਨਾਗਰਿਕ ਇਸ ਮੁਹਿੰਮ ਨਾਲ ਜੁੜ ਕੇ ਇਕ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀਜਿਸ ਵਿੱਚ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਦੀਆਂ ਘਟਨਾਵਾਂ ਦੀ ਰਿਪੋਰਟ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਵਿਜੀਲੈਂਸ ਬਿਊਰੋ ਇਸ ਦੌਰਾਨ ਲੋਕਾਂ ਨੂੰ ਉਨ੍ਹਾਂ ਦੇ ਹੱਕਾਂਸ਼ਿਕਾਇਤ ਪ੍ਰਕਿਰਿਆ ਅਤੇ ਵਿਜੀਲੈਂਸ ਬਿਊਰੋ ਦੀ ਭੂਮਿਕਾ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ।

ਵਿਜੀਲੈਂਸ ਬਿਊਰੋ ਨੇ ਸਾਰੇ ਨਾਗਰਿਕਾਂਸਰਕਾਰੀ ਅਧਿਕਾਰੀਆਂਵਿਦਿਆਰਥੀਆਂ ਅਤੇ ਸਿੱਖਿਆ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਜਾਗਰੂਕਤਾ ਹਫ਼ਤੇ ਵਿੱਚ ਸਰਗਰਮ ਹਿੱਸਾ ਲੈਣ ਤੇ ਪੰਜਾਬ ਨੂੰ ਭ੍ਰਿਸ਼ਟਾਚਾਰ-ਮੁਕਤ ਰਾਜ ਬਣਾਉਣ ਵਾਸਤੇ ਇਕ ਸਾਂਝੀ ਜ਼ਿੰਮੇਵਾਰੀ ਨਿਭਾਉਣ।

 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.