IMG-LOGO
ਹੋਮ ਪੰਜਾਬ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਿੰਡ ਖੁੱਡੀ ਕਲਾਂ ਵਿਖੇ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਿੰਡ ਖੁੱਡੀ ਕਲਾਂ ਵਿਖੇ ਪਲੇਸਮੈਂਟ ਕੈਂਪ ਅੱਜ

Admin user - Oct 27, 2025 05:28 PM
IMG


ਬਰਨਾਲਾ, 27 ਅਕਤੂਬਰ
ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਐਲ.ਆਈ. ਸੀ ਕੰਪਨੀ ਨਾਲ ਤਾਲਮੇਲ ਕਰਕੇ 28 ਅਕਤੂਬਰ 2025 (ਦਿਨ ਮੰਗਲਵਾਰ) ਨੂੰ ਸਵੇਰੇ 10:00 ਤੋਂ 1.00 ਵਜੇ ਤੱਕ ਪਿੰਡ ਖੁੱਡੀ ਕਲਾਂ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਕਤ ਕੰਪਨੀ ਵੱਲੋਂ ਐਲ ਆਈ ਸੀ ਏਜੰਟ ਦੀਆਂ ਅਸਾਮੀਆਂ (ਲੜਕੇ/ਲੜਕੀਆਂ) ਲਈ ਭਰਤੀ ਕੀਤੀ ਜਾਣੀ ਹੈ।। ਜਿਸ ਲਈ ਵਿਦਿਅਕ ਯੋਗਤਾ ਦੱਸਵੀਂ ਤੋਂ ਗਰੈਜੁਏਸ਼ਨ ਪਾਸ ਹੈ , ਉਪਰੋਕਤ ਅਸਾਮੀਆਂ ਲਈ ਉਮਰ ਹੱਦ ਘੱਟੋ-ਘੱਟ 18 ਸਾਲ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ ,ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਬਰਨਾਲਾ ਸ੍ਰੀਮਤੀ ਨਵਜੌਤ ਕੌਰ ਨੇ ਦੱਸਿਆ ਕਿ ਉਕਤ ਐਲ ਆਈ ਸੀ ਏਜੰਟ ਦੀਆਂ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਜ਼ਿਊਮ, ਅਧਾਰ ਕਾਰਡ, ਯੋਗਤਾ ਦੇ ਸਰਟੀਫ਼ਿਕੇਟ ਅਤੇ ਫ਼ਾਰਮਲ ਡਰੈਸ ਵਿੱਚ ਆਉਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.