69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਸ਼ਾਨੋ ਸ਼ੌਕਤ ਨਾਲ ਸ਼ੁਰੂ ਬਰਨਾਲਾ ਨੇ ਕਪੂਰਥਲਾ ਤੇ ਬਠਿੰਡਾ ਨੇ ਮੋਗਾ ਨੂੰ ਹਰਾਇਆ ਖੇਡਾਂ ਰਾਹੀਂ ਨਸ਼ੇ ਵਰਗੀ...
ਬਰਨਾਲਾ, 28 ਅਕਤੂਬਰ ਅੱਜ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਅੰਡਰ 14 ਸਾਲ ਲੜਕੀਆਂ ਦੇ ਮੁਕਾਬਲੇ ਅੱਜ ਸ਼ਹੀਦ ਕਰਮ ਸਿੰਘ ਸਟੇਡੀਅਮ ਬਡਬਰ ਵਿਖੇ ਸ਼ਾਨੌ–ਸ਼ੌਕਤ ਨਾਲ ਸ਼ੁਰੂ ਹੋ ਗਏ ਹਨ, ਇਹਨਾਂ ਮੁਕਾਬਲਿਆਂ ਦੇ ਉਦਘਾਟਨ ਮੌਕੇ ਮੈਂਬਰ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਮੌਕੇ ਉਨ੍ਹਾਂ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਨਸ਼ੇ ਵਰਗੀ ਨਾਮੁਰਾਦ ਅਲਾਮਤ ਨੂੰ ਖ਼ਤਮ ਕਰਨ ਵਿੱਚ ਖੇਡਾਂ ਮਹੱਤਵਪੂਰਨ ਰੋਲ ਅਦਾ ਕਰ ਸਕਦੀਆਂ ਹਨ। ਉਹਨਾਂ ਨੇ ਖੇਡਾਂ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਖੇਡਾਂ ਸਬੰਧੀ ਬਜਟ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਵੱਡੇ ਪੱਧਰ ‘ਤੇ ਖੇਡ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਤੰਦਰੁਸਤ ਰਹਿਣ ਲਈ ਸਭ ਨੂੰ ਖੇਡਾਂ ਵਿੱਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਟੂਰਨਾਮੈਂਟ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ।ਡੀ.ਐਮ. ਸਪੋਰਟਸ ਬਰਨਾਲਾ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਬਰਨਾਲਾ ਦੀਆਂ ਖੇਡ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਦਿਨ ਹੋਏ ਮੈਚਾਂ ਵਿੱਚ ਤਰਨਤਾਰਨ ਨੇ ਜਲੰਧਰ, ਬਠਿੰਡਾ ਨੇ ਮੋਗਾ, ਹੁਸ਼ਿਆਰਪੁਰ ਨੇ ਫਿਰੋਜ਼ਪੁਰ, ਲੁਧਿਆਣਾ ਨੇ ਸ਼ਹੀਦ ਭਗਤ ਸਿੰਘ ਨਗਰ, ਮਾਨਸਾ ਨੇ ਮਾਲੇਰਕੋਟਲਾ, ਬਰਨਾਲਾ ਨੇ ਕਪੂਰਥਲਾ, ਲੁਧਿਆਣਾ ਨੇ ਗੁਰਦਾਸਪੁਰ, ਤਰਨਤਾਰਨ ਨੇ ਫਾਜ਼ਿਲਕਾ, ਸੰਗਰੂਰ ਨੇ ਕਪੂਰਥਲਾ ਨੂੰ ਹਰਾਇਆ। ਸ਼ਹੀਦ ਕਰਮ ਸਿੰਘ ਸਪੋਰਟਸ ਕਲੱਬ ਬਡਬਰ ਵੱਲੋਂ ਖਿਡਾਰੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇਮਪਰੂਵਮੈਂਟ ਟਰੱਸ ਰਾਮ ਤੀਰਥ ਮੰਨਾ, ਓ.ਐਸ.ਡੀ. ਹਸਨ ਭਾਰਦਵਾਜ, ਗੁਰਮੀਤ ਸਿੰਘ ਕਾਕਾ ਮੀਡੀਆ ਕੋਆਰਡੀਨੇਟਰ, ਜਸਵੰਤ ਸਿੰਘ ਵਿਰਕ ਹਲਕਾ ਇੰਚਾਰਜ, ਸਰਪੰਚ ਜੱਗਾ ਸਿੰਘ, ਕਮਲਜੀਤ ਸਿੰਘ ਸੇਖੋਂ, ਜਗਦੇਵ ਸਿੰਘ ਭੱਟੀ, ਕੁਲਵਿੰਦਰ ਸਿੰਘ ਚੰਬਲ, ਰੌਸ਼ਨ ਸਿੰਘ ਮੈਂਬਰ, ਸਤਵੀਰ ਸਿੰਘ, ਕਲੱਬ ਪ੍ਰਧਾਨ ਅਰਵਿੰਦਰ ਸਿੰਘ ਨੀਲੂ, ਜਥੇਦਾਰ ਗੁਰਮੁਖ ਸਿੰਘ, ਕੋਚ ਅਜੈ ਨਾਗਰ, ਪਰਮਜੀਤ ਕੌਰ, ਕੋਚ ਸਤਵੀਰ ਸਿੰਘ, ਟੂਰਨਾਮੈਂਟ ਆਬਜਰਬਰ ਵੀਨਾ ਰਾਣੀ, ਬਲਜਿੰਦਰ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ, ਹਰਮੇਲ ਸਿੰਘ, ਅਮਨਦੀਪ ਕੌਰ, ਜਸਪ੍ਰੀਤ ਸਿੰਘ, ਰਵਿੰਦਰ ਕੌਰ, ਹਰਦੀਪ ਸਿੰਘ, ਲਖਵੀਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ–ਵੱਖ ਸਕੂਲਾਂ ਦੇ ਮੁਖੀ ਅਤੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।