ਤਾਜਾ ਖਬਰਾਂ
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ:
03 ਨਵੰਬਰ 2025 ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸ੍ਰੀ ਮੁਕਤਸਰ ਸਾਹਿਬ ਦੌਰੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਪਹਿਲਾਂ ਵੀ ਅਧਿਕਾਰੀਆਂ ਦੀ ਮੀਟਿੰਗ ਹੋ ਚੁੱਕੀ ਹੈ। ਸਾਰੇ ਵਿਭਾਗ ਮਾਨਯੋਗ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਲਗਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਸਮਾਗਮ ਤੱਕ ਕੋਈ ਵੀ ਅਧਿਕਾਰੀ/ਕਰਮਚਾਰੀ ਬਿਨ੍ਹਾਂ ਪ੍ਰਵਾਨਗੀ ਤੋਂ ਛੁੱਟੀ ’ਤੇ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 03 ਨਵੰਬਰ 2025 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਬਹੁਤ ਹੀ ਅਹਿਮ ਸੀਵਰੇਜ ਸਕੀਮ ਦਾ ਨੀਂਹ ਪੱਥਰ ਰੱਖਣਗੇ। ਇਸ ਉਪਰੰਤ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਸ਼ਹਿਰ ਦੀ ਸਫਾਈ, ਸੜਕਾਂ ਦੀ ਮੁਰੰਮਤ ਸਮੇਤ ਕੀਤੇ ਜਾਣ ਵਾਲੇ ਕੰਮਾਂ ਦਾ ਰਿਵੀਊ ਕੀਤਾ। ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਸਮਾਗਮ ਦੇ ਨੋਡਲ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਅਤੇ ਐਕਸੀਅਨ ਸੀਵਰੇਜ ਬੋਰਡ ਕੇਵਲ ਗਰਗ ਹੋਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਕਸੀਅਨ ਸੀਵਰੇਜ ਬੋਰਡ ਕੇਵਲ ਗਰਗ, ਐਸ.ਪੀ. (ਐੱਚ) ਰਾਜਨ ਸ਼ਰਮਾ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.