ਤਾਜਾ ਖਬਰਾਂ
ਮਲੋਟ/ਸ੍ਰੀ ਮੁਕਤਸਰ ਸਾਹਿਬ 30 ਅਕਤੂਬਰ
ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਪ੍ਰਵੀਨ ਕਮਾਰ ਸਿਨਹਾ ਦੀ ਰਹਿਨੁਮਾਈ ਹੇਠ ਅਤੇ ਦਿਗਵਿਜੈ ਕਪਿਲ ਐਸ.ਐਸ.ਪੀ ਵਿਜੀਲੈਂਸ ਰੇਂਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮਿਤੀ 27 ਅਕਤੂਬਰ 2025 ਤੋਂ 2 ਨਵੰਬਰ 2025 ਤੱਕ ਜ਼ਿਲ੍ਹੇ ਵਿੱਚ ਪੋਸਟਰ ਅਤੇ ਸੈਮੀਨਾਰ ਲਗਾਏ ਜਾ ਰਹੇ ਹਨ, ਇਸੇ ਲੜ੍ਹੀ ਤਹਿਤ ਅੱਜ ਮਲੋਟ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਰਕਾਰੀ ਬਿਲਡਿੰਗਾਂ ‘ਤੇ ਪੋਸਟਰ ਲਗਾਏ ਗਏ ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾਂ ਵਿਜੀਲੈਂਸ ਵਿਭਾਗ ਨੂੰ ਜਰੂਰ ਦਿੱਤੀ ਜਾਵੇ। ਉਹਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਟੋਲ ਫਰੀ 1800-1800-1000 ਵੀ ਜਾਰੀ ਕੀਤਾ ਹੋਇਆ ਹੈ। ਇਸ ਮੌਕੇ ਦਫਤਰ ਵਿਜੀਲੈਂਸ ਬਿਊਰੋ ਦੇ ਨੁਮਾਇੰਦੇ ਐਮ.ਐਚ.ਸੀ ਗੁਰਤੇਜ ਸਿੰਘ ਅਤੇ ਮਹਿਲਾ ਸੀਨੀਅਰ ਸਿਪਾਹੀ ਦਵਿੰਦਰ ਕੌਰ ਹਾਜ਼ਰ ਸਨ।
Get all latest content delivered to your email a few times a month.