IMG-LOGO
ਹੋਮ ਪੰਜਾਬ : 4 ਅਤੇ 5 ਨਵੰਬਰ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ ਦੇ...

4 ਅਤੇ 5 ਨਵੰਬਰ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਆਲੇ-ਦੁਆਲੇ ਪਾਨ, ਬੀੜੀਆਂ, ਮੀਟ-ਮੱਛੀ, ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

Admin user - Nov 03, 2025 05:44 PM
IMG

 

ਅੰਮ੍ਰਿਤਸਰ 03 ਨਵੰਬਰ 2025---

ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਚਾਰ ਅਤੇ ਪੰਜ ਨਵੰਬਰ ਨੂੰ ਮਨਾਏ ਜਾ ਰਹੇ ਵਿਜੈ ਦਿਵਸ ਦੇ ਧਾਰਮਿਕ ਸਮਾਗਮਜਿਸ ਦੌਰਾਨ ਦੇਸ਼-ਵਿਦੇਸ਼ ਤੋਂ ਸੰਗਤਾਂ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਨਤਮਸਤਕ ਹੋਣਗੀਆਂ,  ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੀ ਗਈ ਬੇਨਤੀ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆ ਹੋਇਆਂ

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਉੱਤੇ ਵਧੀਕ ਜ਼ਿਲਾ ਮਜਿਸਟਰੇਟ ਸ੍ਰੀ ਰੋਹਿਤ ਗੁਪਤਾ ਨੇ ਉਕਤ ਦਿਨਾਂ ਦੌਰਾਨ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਦੁਆਲੇ ਸ਼ਰਾਬ ਅਤੇ ਪਾਨਬੀੜੀਆਂਮੀਟ-ਮੱਛੀਆਂਡੇ ਦੀਆਂ ਦੁਕਾਨਾਂ ਬੰਦ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

 ਸ੍ਰੀ ਰੋਹਿਤ ਗੁਪਤਾ ਵਧੀਕ ਜਿਲ੍ਹਾ ਮੈਜਿਸਟਰੇਟਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੀਨੀਅਰ ਪੁਲਿਸ ਕਪਤਾਨਅੰਮ੍ਰਿਤਸਰ (ਦਿਹਾਤੀ)ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਆਪਣੇ-ਆਪਣੇ ਅਧਿਕਾਰ ਖੇਤਰ ਮੁਤਾਬਕ ਇਹਨਾਂ ਹੁਕਮਾਂ ਦੀ ਪਾਲਣਾਂ ਕਰਵਾਉਣੀ ਯਕੀਨੀ ਬਨਾਉਣਗੇ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.