IMG-LOGO
ਹੋਮ ਪੰਜਾਬ : ਡੇਰਾ ਬਾਬਾ ਨਾਨਕ ਵਿਖੇ ਐੱਸ.ਡੀ. ਐੱਮ ਦੀ ਅਗਵਾਈ ਹੇਠ 'ਪਰਾਲੀ...

ਡੇਰਾ ਬਾਬਾ ਨਾਨਕ ਵਿਖੇ ਐੱਸ.ਡੀ. ਐੱਮ ਦੀ ਅਗਵਾਈ ਹੇਠ 'ਪਰਾਲੀ ਪਰੋਟੈਕਸ਼ਨ ਫੋਰਸ' ਦੀ ਟੀਮ ਨੇ ਮੌਕੇ 'ਤੇ ਖੇਤ ਵਿੱਚ ਲੱਗੀ ਅੱਗ ਬੁਝਾਈ

Admin user - Nov 03, 2025 05:45 PM
IMG


ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਨਵੰਬਰ  ( ) ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਅੰਦਰ 'ਪਰਾਲੀ ਪਰੋਟੈਕਸ਼ਨ ਫੋਰਸ' ਦੀ ਟੀਮਾਂ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਿਲਕੇ ਜਾਗਰੂਕ ਕਰਨ ਦੇ ਨਾਲ ਫੋਰਸ ਟੀਮ ਵਲੋਂ ਖੇਤ ਵਿੱਚ ਲੱਗੀ ਨੂੰ ਵੀ ਮੌਕੇ 'ਤੇ ਜਾ ਬੁਝਾਇਆ ਜਾ ਰਿਹਾ ਹੈ।

ਐਸ.ਡੀ.ਐਮ ਡੇਰਾ ਬਾਬਾ ਨਾਨਕ ਡਾ. ਆਦਿੱਤਿਆ ਸ਼ਰਮਾ ਨੇ ਦੱਸਿਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ ਪੀ ਦੀ ਦਿਸ਼ਾ ਨਿਰਦੇਸ਼ਾਂ ਹੇਠ 'ਪਰਾਲੀ ਪਰੋਟੈਕਸ਼ਨ ਫੋਰਸ' ਦੀਆਂ ਟੀਮਾਂ ਪੂਰੀ ਮਿਹਨਤ ਨਾਲ ਪਿੰਡਾਂ ਵਿੱਚ ਜਾ ਰਹੀਆਂ ਹਨ ਅਤੇ ਕਿਸਾਨਾਂ, ਪੰਚਾਂ ਸਰਪੰਚਾਂ ਤੇ ਮੋਹਤਬਰਾਂ ਨੂੰ ਮਿਲ ਕੇ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪਰਾਲੀ ਪਰੋਟੈਕਸ਼ਨ ਫੋਰਸ' ਦੀ ਟੀਮ ਅਤੇ ਉਨ੍ਹਾਂ ਵਲੋਂ ਪਿੰਡ ਜੌੜੀਆਂ ਖੁਰਦ ਦੇ ਖੇਤ ਵਿੱਚ ਲੱਗੀ ਅੱਗ ਨੂੰ ਮੌਕੇ 'ਤੇ ਬੁਝਾਇਆ ਗਿਆ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਵਾਲਿਆਂ ਵਿਰੁੱਧ ਨਿਯਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬੀ.ਡੀ.ਪੀ.ਓ ਸ੍ਰੀਮਤੀ ਅਮਨਦੀਪ ਕੋਰ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੌੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ, ਲੇਕਿਨ ਫਿਰ ਵੀ ਜੇਕਰ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਦੇ ਫੋਨ ਨੰਬਰ 01874-266376 'ਤੇ ਸੰਪਰਕ ਕਰ ਸਕਦਾ ਹੈ। ਉਸ ਕਿਸਾਨ ਨੂੰ ਪਿੰਡਾਂ ਵਿੱਚ ਤਾਇਨਾਤ ਨੋਡਲ/ਕਲੱਸਟਰ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.