ਤਾਜਾ ਖਬਰਾਂ
ਬਰਨਾਲਾ, 6 ਨਵੰਬਰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ 103 ਦੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਸਿਖਲਾਈ ਦਿੱਤੀ ਗਈ।ਇਸ ਮੌਕੇ ਬੋਲਦਿਆਂ ਜ਼ਿਲ਼੍ਹਾ ਕੋਆਰਡੀਨੇਟਰ, ਨਸ਼ਾ ਮੁਕਤੀ ਯਾਤਰਾ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਅੱਜ ਸਾਰੇ ਹਾਜ਼ਰੀਨ ਨੂੰ ਸੇਫ਼ ਪੰਜਾਬ ਐਪ ਸਬੰਧੀ ਸਿਖਲਾਈ ਦਿੱਤੀ ਗਈ ਜਿਸ ਵਿੱਚ ਉਹ ਆਪਣੇ ਖੇਤਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀ ਜਾਣ ਵਾਲੀਆਂ ਗਤੀਵਿਧੀਆਂ ਦੇ ਵੇਰਵੇ ਦੇਣਗੇ। ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਮੈਡਮ ਸੋਨਮ ਨੇ ਦਸਿਆ ਕਿ ਲੋਕ ਸਹਿ ਨਿਗਰਾਨੀ ਕਰਕੇ ਨਸ਼ੇ ਦਾ ਅੰਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਮੇਟੀਆਂ ਵੱਲੋਂ 9779100200 ਸੇਫ ਪੰਜਾਬ ਹੇਲਪਲਾਇਨ ਉੱਤੇ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਹਲਕਾ ਇੰਚਾਰਜ ਸ਼੍ਰੀ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੇਫ ਪੰਜਾਬ ਮੋਬਾਈਲ ਐਪ ਦੀ ਵਰਤੋਂ ਕਰਕੇ ਨਸ਼ਿਆਂ ਸਬੰਧੀ ਡਾਟਾ ਸਮੇਂ ਸਿਰ ਅਪਲੋਡ ਕੀਤਾ ਜਾਵੇ।ਸ੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਵਾਈਸ ਕੋਆਰਡੀਨੇਟਰ, ਨਸ਼ਾ ਮੁਕਤੀ ਯਾਤਰ ਸ੍ਰੀ ਕੁਲਦੀਪ ਸਿੰਘ, ਹਲਕਾ ਕੋਆਰਡੀਨੇਟਰ, ਨਸ਼ਾ ਮੁਕਤੀ ਯਾਤਰਾ ਅਤੇ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ। ਡੀ ਐੱਸ ਪੀ ਸ੍ਰੀ ਸਤਵੀਰ ਸਿੰਘ ਨੇ ਕਿਹਾ ਕਿ ਡਿਫ਼ੈਂਸ ਕਮੇਟੀਆਂ ਪਿੰਡ ਪੱਧਰ ਉੱਤੇ ਨਸ਼ਿਆਂ ਨੂੰ ਠੱਲ ਪਾ ਕੇ ਨਵੇਂ ਸਮਾਜ ਦੀ ਸਿਰਜਣਾ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੀਆਂ । ਹਰ ਇਕ ਕਮੇਟੀ 'ਚ 10 ਤੋਂ 20 ਮੈਂਬਰ ਸ਼ਾਮਲ ਨੇ ਜਿਹੜੇ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ।
Get all latest content delivered to your email a few times a month.