English
Hindi
Punjabi
ਚੰਡੀਗੜ੍ਹ
01 May, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20...
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ...
ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ
ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾ...
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜ...
ਹੋਮ
ਪੰਜਾਬ :
ਸਰਕਾਰੀ ਸਕੂਲ ਭੰਬੋਤਾੜ ਤੇ ਪਲਾਹੜ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ
ਸਰਕਾਰੀ ਸਕੂਲ ਭੰਬੋਤਾੜ ਤੇ ਪਲਾਹੜ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ
Admin user
-
Nov 11, 2025 05:16 PM
ਹੁਸ਼ਿਆਰਪੁਰ, 11 ਨਵੰਬਰ:
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਬੋਤਾੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਯੰਗ ਪ੍ਰੋਫੈਸ਼ਨਲ ਵਿਰਕਮ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਦੇ ਜ਼ਿਲ੍ਹਾ ਕੁਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿੱਤਾ ਮੁਖੀ ਕੋਰਸ ਕਰਨ ਤੋਂ ਬਾਅਦ ਵਿਦਿਆਰਥੀ ਆਪਣਾ ਕੰਮ ਸਥਾਪਿਤ ਕਰਕੇ ਦੂਜਿਆਂ ਨੂੰ ਵੀ ਰੋਜ਼ਗਾਰ ਦੇਣ ਦੇ ਕਾਬਲ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਫੂਡ ਕਰਾਫਟ ਇੰਸਟੀਚਿਊਟ ਵਿਖੇ ਡਿਪਲੋਮਾ ਅਤੇ ਡਿਗਰੀ ਕੋਰਸ ਕਰਵਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਾਂ ਨੂੰ ਕਰਨ ਤੋਂ ਬਾਅਦ ਵਿਦਿਆਰਥੀ ਆਤਮ-ਨਿਰਭਰ ਬਣ ਸਕਦੇ ਹਨ।
ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਉਪਰੋਕਤ ਦੋਵਾਂ ਸਕੂਲਾਂ ਦੇ ਸਮੂਹ ਸਟਾਫ ਅਤੇ 120 ਦੇ ਕਰੀਬ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਬੋਤਾੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊ...
ਪੰਜਾਬ :
-
Nov 18, 2025
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪ...
ਪੰਜਾਬ :
-
Nov 18, 2025
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?