English
Hindi
Punjabi
ਚੰਡੀਗੜ੍ਹ
01 May, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20...
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ...
ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ
ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾ...
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜ...
ਹੋਮ
ਪੰਜਾਬ :
ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ...
ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ 'ਪੈਨਸ਼ਨਰ ਸੇਵਾ ਮੇਲਾ' : ਹਰਪਾਲ ਸਿੰਘ ਚੀਮਾ
Admin user
-
Nov 11, 2025 05:23 PM
ਚੰਡੀਗੜ੍ਹ, 11 ਨਵੰਬਰ:
ਪਹਿਲਕਦਮੀ ਦਾ ਉਦੇਸ਼ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਸਹਿਜ ਈ-ਕੇਵਾਈਸੀ ਦੀ ਸਹੂਲਤ ਦੇਣਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ 'ਪੈਨਸ਼ਨਰ ਸੇਵਾ ਮੇਲਾ' ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਨਵੰਬਰ 2025 ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ ਮੇਲੇ ਦੌਰਾਨ ਆਪਣੇ ਨੇੜਲੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿੱਚ ਪਹੁੰਚਣ।
ਇਸ ਪੋਰਟਲ, ਜੋ ਕਿ
https://pensionersewa.punjab.
gov.in
'ਤੇ ਮੌਜੂਦ ਹੈ, ਰਾਹੀਂ ਸ਼ੁਰੂਆਤ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿੱਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ ਲੈਣ ਲਈ ਅਰਜ਼ੀ ਦੇਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪੈਨਸ਼ਨਰਾਂ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ/ਬਦਲਣਾ ਸ਼ਾਮਲ ਹੈ। 'ਜੀਵਨ ਪ੍ਰਮਾਣ' ਮੋਬਾਈਲ ਐਪ ਐਂਡਰਾਇਡ 'ਤੇ
https://play.google.com/store/
apps/details?id=com.aadhaar.
life
ਅਤੇ ਆਈ.ਓ.ਐੱਸ. (iOS) 'ਤੇ
https://apps.apple.com/in/app/
jeevanpramaan/id6736359405
'ਤੇ ਉਪਲਬਧ ਹੈ।
ਵਿੱਤ ਮੰਤਰੀ ਚੀਮਾ ਨੇ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂ ਵਿੱਚ ਆਸਾਨ ਹੈ। ਪੈਨਸ਼ਨਰ ਇਸ ਪੋਰਟਲ 'ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇਵਾਈਸੀ ਨੂੰ ਪੂਰਾ ਕਰਕੇ 'ਪੈਨਸ਼ਨਰ ਸੇਵਾ ਪੋਰਟਲ' 'ਤੇ ਰਜਿਸਟਰ ਕਰ ਸਕਦੇ ਹਨ। ਇੱਕ ਵਾਰ ਰਜਿਸਟਰ ਹੋਣ ਤੋਂ ਬਾਅਦ, ਉਹ ਆਪਣੇ ਮੋਬਾਈਲ ਫੋਨ, ਕੰਪਿਊਟਰ ਜਾਂ ਲੈਪਟਾਪ ਦੀ ਵਰਤੋਂ ਕਰਕੇ ਪੋਰਟਲ 'ਤੇ ਆਪਣੇ ਲਾਗਇਨ ਆਈ.ਡੀ. ਰਾਹੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ, ਇਨ੍ਹਾਂ ਸੇਵਾਵਾਂ ਦਾ ਲਾਭ ਨੇੜਲੇ ਸੇਵਾ ਕੇਂਦਰਾਂ ਵਿਖੇ ਜਾ ਕੇ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ ਜਾਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਜਾ ਕੇ ਵੀ ਲਿਆ ਜਾ ਸਕਦਾ ਹੈ।
ਪੋਰਟਲ ਦੇ ਲਾਂਚ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ, ਡਾਇਰੈਕਟੋਰੇਟ ਆਫ਼ ਟ੍ਰੈਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਐਂਡ ਨਿਊ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਡਾਇਰੈਕਟੋਰੇਟ ਪੱਧਰ 'ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ, 18001802148, 01722996385, ਅਤੇ 01722996386, ਸਥਾਪਤ ਕੀਤੇ ਗਏ ਹਨ ਅਤੇ ਇਹ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਹਨ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊ...
ਪੰਜਾਬ :
-
Nov 18, 2025
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪ...
ਪੰਜਾਬ :
-
Nov 18, 2025
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?