IMG-LOGO
ਹੋਮ ਪੰਜਾਬ : ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸੰਗਤਾਂ ਨੂੰ “ਲਾਈਟ ਐਂਡ...

ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸੰਗਤਾਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

Admin user - Nov 11, 2025 05:27 PM
IMG

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ11 ਨਵੰਬਰਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 14 ਨਵੰਬਰ 2025 (ਸ਼ੁੱਕਰਵਾਰ) ਸ਼ਾਮ 6 ਤੋਂ 8 ਵਜੇ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿੱਚ ਆਯੋਜਿਤ ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਇਹ ਸਮਾਗਮ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀਭਾਈ ਸਤੀ ਦਾਸ ਜੀਭਾਈ ਦਿਆਲਾ ਜੀ ਤੇ ਬਾਬਾ ਜੈਤਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਹੈ। ਸ. ਕਾਕਾ ਬਰਾੜ ਨੇ ਕਿਹਾ ਕਿ ਇਹ ਸਮਾਗਮ ਸਾਨੂੰ ਆਪਣੇ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਨ ਦਾ ਇਕ ਅਨਮੋਲ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਰੌਸ਼ਨੀ ਅਤੇ ਆਵਾਜ਼ ਦੇ ਇਸ ਵਿਲੱਖਣ ਪ੍ਰੋਗਰਾਮ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਧਰਮ ਲਈ ਕੀਤੀ ਬਲਿਦਾਨਮਈ ਜੀਵਨ ਕਥਾ ਨੂੰ ਦਰਸਾਇਆ ਜਾਵੇਗਾਜੋ ਹਰ ਉਮਰ ਦੇ ਲੋਕਾਂਖ਼ਾਸ ਤੌਰ ਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣੇਗੀ।” ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਲੋਕਾਂ ਨੂੰ ਆਪਣੇ ਇਤਿਹਾਸਧਾਰਮਿਕ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਉਦੇਸ਼ ਹੈ। ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ, “ਸਾਡੇ ਗੁਰੂ ਸਾਹਿਬਾਨਾਂ ਨੇ ਧਰਮਨਿਆਂ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਹਨਾਂ ਦੀਆਂ ਕੁਰਬਾਨੀਆਂ ਸਾਨੂੰ ਏਕਤਾਸਹਿਨਸ਼ੀਲਤਾ ਤੇ ਸੱਚਾਈ ਦੇ ਰਸਤੇ ਤੇ ਤੁਰਨ ਦੀ ਪ੍ਰੇਰਣਾ ਦਿੰਦੀਆਂ ਹਨ।”  ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਸਾਰੇ ਜ਼ਿਲ੍ਹਾ ਵਾਸੀਆਂਵਿਦਿਆਰਥੀਆਂਅਧਿਆਪਕਾਂਸਮਾਜ ਸੇਵਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਪਵਿੱਤਰ ਤੇ ਇਤਿਹਾਸਕ ਯਾਦਗਾਰ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਇਸਨੂੰ ਸਫਲ ਬਣਾਉਣ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.