ਤਾਜਾ ਖਬਰਾਂ
ਫਿਰੋਜ਼ਪੁਰ: 14 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਨਾਜਾਇਜ਼ ਰੇਤਾ ਦੀ ਭਰੀ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਗਿ੍ਰਫਤਾਰ ਕਰਕੇ ਉਸ ਖਿਲਾਫ 379 ਆਈਪੀਸੀ 21 (3) ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮੱਲਾਂਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਜੁਗਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਫਤਿਹਗੜ੍ਹ ਸਭਰਾ ਜੋ ਰੇਤਾ ਨਾਜਾਇਜ਼ ਵੇਚਣ ਦਾ ਆਦੀ ਹੈ ਤੇ ਅੱਜ ਵੀ ਆਪਣੇ ਟਰੈਕਟਰ ਸਮੇਤ ਟਰਾਲੀ ’ਤੇ ਰੇਤਾ ਨਾਜਾਇਜ਼ ਲੈ ਕੇ ਆ ਰਿਹਾ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਇਸ ਕੋਲੋਂ 1 ਟਰੈਕਟਰ ਸਵਰਾਜ ਸਮੇਤ ਟਰਾਲੀ ਰੇਤਾ ਨਾਲ ਭਰੀ ਹੋਈ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.