IMG-LOGO
ਹੋਮ ਦੁਨੀਆ: ਯੂਕਰੇਨ ਵਿੱਚ ਫਸੇ ਨਾਗਰਿਕਾਂ ਸਬੰਧੀ ਵਟਸਐਪ ਨੰਬਰ 99157-10970 ਤੇ ਕੀਤਾ...

ਯੂਕਰੇਨ ਵਿੱਚ ਫਸੇ ਨਾਗਰਿਕਾਂ ਸਬੰਧੀ ਵਟਸਐਪ ਨੰਬਰ 99157-10970 ਤੇ ਕੀਤਾ ਜਾ ਸਕਦਾ ਹੈ ਸੰਪਰਕ 

Admin user - Feb 26, 2022 07:30 AM
IMG

--ਪੁਲੀਸ ਕੰਟਰੋਲ ਰੂਮ ਦੇ ਨੰਬਰਾਂ 01632-244575, 01632-244576, 01632-242380 

ਕੰਵਰਜੀਤ ਸਿੰਘ ਜੈਂਟੀ
ਫ਼ਿਰੋਜ਼ਪੁਰ 26 ਫ਼ਰਵਰੀ  ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਨਾਗਰਿਕਾਂ ਦੀ ਮਦਦ ਲਈ ਪੰਜਾਬ ਪੱਧਰ ਤੇ ਇਕ ਹੈਲਪਲਾਈਨ ਨੰਬਰ 1100 ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਦੇ ਰਿਸ਼ਤੇਦਾਰ ਜਾਂ ਦੋਸਤ ਜਾਂ ਕੋਈ ਜਾਣਕਾਰ ਯੂਕਰੇਨ ਵਿੱਚ ਫਸੇ ਹੋਏ ਹਨ ਉਹ ਇਸ ਹੈਲਪਲਾਈਨ 1100 ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਤੋਂ ਬਾਹਰ ਦੇ ਲੋਕ ਹੈਲਪਲਾਈਨ ਨੰਬਰ +91-172-4111905 ਤੇ ਸੰਪਰਕ ਕਰ ਸਕਦੇ ਹਨ ।
ਇਸ ਤੋਂ ਇਲਾਵਾ ਫਿਰੋਜ਼ਪੁਰ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿਸ ਸਬੰਧੀ ਐਸਐਸਪੀ ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਨਾਗਰਿਕ ਯੂਕਰੇਨ ਵਿੱਚ ਫਸੇ ਹੋਏ ਹਨ ਉਨ੍ਹਾਂ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਯੂਕਰੇਨ ਵਿੱਚ ਫਸੇ ਨਾਗਰਿਕਾਂ ਦੀ ਸੂਚਨਾ ਸਾਂਝੀ ਕਰਨ ਲਈ ਫ਼ਿਰੋਜ਼ਪੁਰ ਪੁਲੀਸ ਕੰਟਰੋਲ ਰੂਮ ਦੇ ਨੰਬਰਾਂ 01632-244575, 01632-244576, 01632-242380 ਅਤੇ ਵਟਸਐਪ ਨੰਬਰ 99157-10970 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਇੰਸਟਾਗ੍ਰਾਮ @ferozepurpolice ਜਾਂ ਫੇਸਬੁੱਕ ferozepur police ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। 
ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਜੋ ਕੋਈ ਵੀ ਦੋਸਤ ਜਾਂ ਜਾਣਕਾਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਉਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਨੂੰ ਮੁਹੱਈਆ ਕਰਵਾਉਣ ਤਾਂ ਜੋ ਉਨ੍ਹਾਂ ਦੀ ਜਾਣਕਾਰੀ ਇਕੱਤਰਿਤ ਕਰਕੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੁਹੱਈਆ ਕਰਵਾਈ ਜਾ ਸਕੇ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.