ਤਾਜਾ ਖਬਰਾਂ
ਫਿਰੋਜ਼ਪੁਰ: 14 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) ਥਾਣਾ ਕੁੱਲਗੜ੍ਹੀ ਅਤੇ ਥਾਣਾ ਆਰਿਫ ਕੇ ਦੀ ਪੁਲਿਸ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ 21 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜ੍ਹੀ ਦੇ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਏਐੱਸਆਈ ਕੁਲਵੰਤ ਸਿੰਘ ਦੀ ਅਗਵਾਈ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਮੱਲਵਾਲ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਵਰਿੰਦਰ ਸਿੰਘ ਪੁੱਤਰ ਸਵ. ਗੁਰਜੀਤ ਸਿੰਘ ਵਾਸੀ ਤਾਜਪੁਰ ਥਾਣਾ ਜਮਾਲਪੁਰ ਜ਼ਿਲ੍ਹਾ ਲੁਧਿਆਣਾ ਅਤੇ ਹਰਕਮਲਜੋਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਖਾਸੀ ਕਲਾਂ ਥਾਣਾ ਜਮਾਲਪੁਰ ਜ਼ਿਲ੍ਹਾ ਲੁਧਿਆਣਾ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਜੋ ਅੱਜ ਵੀ ਗੱਡੀ ਨੰਬਰ ਪੀਸੀ 10 ਸੀਐੱਫ 0015 ਮਾਰਕਾ ਸਕੋਡਾ ਰੰਗ ਚਿੱਟਾ ’ਤੇ ਹੈਰੋਇਨ ਲੈ ਕੇ ਆ ਰਹੇ ਹਨ। ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀਅਨ ਨੂੰ ਸਮੇਤ ਉਕਤ ਕਾਰ ਦੇ ਗਿ੍ਰਫਤਾਰ ਕੀਤਾ ਗਿਆ ਤੇ ਤਲਾਸ਼ੀ ਦੌਰਾਨ 16 ਗ੍ਰਾਮ ਹੈਰੋਇਨ ਤੇ ਇਕ ਮੋਬਾਇਲ ਫੋਨ ਮਾਰਕਾ ਉਪੋ ਟੱਚ ਸਕਰੀਨ ਬਰਾਮਦ ਹੋਇਆ। ਉਧਰ ਥਾਣਾ ਆਰਿਫ ਕੇ ਦੇ ਏਐੱਸਆਈ �ਿਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਚੁਗੱਤੇਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਇਕ ਮੋਨਾ ਨੌਜਵਾਨ ਆਉਂਦਾ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਪਿੱਛੇ ਹੋ ਮੁੜਿਆ। ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਦੋਸ਼ੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮੇਜਰ ਉਰਫ ਜਿੰਦਰ ਪੁੱਤਰ ਭੋਲਾ ਵਾਸੀ ਪਿੰਡ ਸ਼ੇਰਖਾਂ ਦੱਸਿਆ। ਜਿਸ ਦੀ ਤਲਾਸ਼ੀ ਦੌਰਾਨ ਇਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਤਿੰਨਾਂ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.