IMG-LOGO
ਹੋਮ ਪੰਜਾਬ : 58 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਤਿੰਨ ਖਿਲਾਫ ਮਾਮਲਾ ਦਰਜ

58 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਤਿੰਨ ਖਿਲਾਫ ਮਾਮਲਾ ਦਰਜ

Admin user - Jan 14, 2022 02:13 AM
IMG

ਫਿਰੋਜ਼ਪੁਰ: 14 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਮੱਖੂ ਅਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 58 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਏਐੱਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਸਤੀ ਆਵਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਰੂੜਾ ਉਰਫ ਪਤਰਸ ਪੁੱਤਰ ਬੇਟੂ ਵਾਸੀ ਵੇਹੜਾ ਲਾਈਆਂ ਵਾਲਾ ਵਾਰਡ ਨੰਬਰ 30 ਬਸਤੀ ਭੱਟੀਆਂ ਵਾਲੀ ਨੂੰ ਗਿ੍ਰਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਮੱਖੂ ਦੀ ਪੁਲਿਸ ਦੇ ਹੌਲਦਾਰ ਦਿਲਬਾਗ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸ਼ਮਸ਼ਾਨਘਾਟ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਜਰਨੈਲ ਸਿੰਘ ਪੁੱਤਰ ਦਿਲਾਵਰ ਸਿੰਘ ਵਾਸੀ ਪਿੰਡ ਕੁਸੂਵਾਲਾ ਮੋੜ ਜੋ ਨਾਜਾਇਜ਼ ਸ਼ਰਾਬ ਪੀਣ ਤੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਨਾਜਾਇਜ਼ ਸ਼ਰਾਬ ਵੇਚਣ ਲਈ ਮੱਖੂ ਸਾਈਡ ਨੂੰ ਆ ਰਿਹਾ ਹੈ। ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਤੇ ਮੌਕੇ ’ਤੇ ਸਵਾ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਧਰ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਦੇ ਹੌਲਦਾਰ ਰਮੇਸ਼ ਕੁਮਾਰ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬ੍ਰਹਮ ਨਗਰੀ ਸਿਟੀ ਫਿਰੋਜ਼ਪੁਰ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਦੀ ਇਤਲਾਹ ਦਿੱਤੀ ਕਿ ਦੋਸ਼ੀ ਵਿੱਕੀ ਪੁੱਤਰ ਮਿੱਠੂ ਰਾਮ ਵਾਸੀ ਮਾਤਾ ਵਾਰਡ ਨੇੜੇ ਸਿਟੀ ਪਲਾਜਾ ਪੈਲੇਸ ਜੋ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਨਾਜਾਇਜ਼ ਸ਼ਰਾਬ ਆਪਣੇ ਘਰ ਦੇ ਬਾਹਰ ਰੱਖ ਕੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਤੇ ਮੌਕੇ ’ਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.