ਤਾਜਾ ਖਬਰਾਂ
ਮੋਗਾ, 11 ਅਕਤੂਬਰ:-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 15 ਅਕਤੂਬਰ 2021 ਨੂੰ ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ ਅਤੇ 5 ਨਵੰਬਰ, 2021 ਨੂੰ ਵਿਸ਼ਵਕਰਮਾ ਦਿਵਸ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮੀ 5 ਵਜੇ ਤੱਕ ਖੁੱਲ੍ਹੇ ਰਹਿਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਇਨ੍ਹਾਂ ਦੋ ਸਰਕਾਰੀ ਛੁੱਟੀਆਂ ਵਿੱਚ ਉਕਤ ਦੱਸੇ ਸਮੇਂ ਦਰਮਿਆਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।
Get all latest content delivered to your email a few times a month.