ਤਾਜਾ ਖਬਰਾਂ
ਫਿਰੋਜ਼ਪੁਰ: 14 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) ਹਲਕਾ ਫਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਫਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 31 ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਿਮਨ ਲਾਲ ਦੀ ਪ੍ਰੇਰਨਾ ਸਦਕਾ ਕਰੀਬ 15-16 ਪਰਿਵਾਰ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਨੇ ਕਿਹਾ ਕਿ ਕਾਂਗਰਸ ਦੀ ਹਾਲਤ ਦਿਨੋਂ ਦਿਨ ਪਤਲੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 2017 ਵਿਚ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਸੀ, ਜਿਨ੍ਹਾਂ ਵਿਚੋਂ ਕੋਈ ਵਾਅਦਾ ਕਾਂਗਰਸ ਵੱਲੋਂ ਪੂਰਾ ਨਾ ਕਰਨ ਕਰਕੇ ਲੋਕ ਕਾਂਗਰਸ ਨੂੰ ਕਿਨਾਰਾ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹਰੇਕ ਵਰਗ ਦੇ ਲੋਕ ਦੁਖੀ ਹੋ ਚੁੱਕੇ ਹਨ ਅਤੇ ਹੁਣ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ 14 ਫਰਵਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਪਾਲੋ ਪ੍ਰਧਾਨ, ਤਰਸੇਮ ਲਾਲ, ਰਾਜੂ, ਪਰਮਜੀਤ , ਬਲਵੀਰ ਸਿੰਘ, ਜਸਬੀਰ ਸਿੰਘ, ਭੈਣ ਪੁਰੀ ਸਮੇਤ 15-16 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ।
Get all latest content delivered to your email a few times a month.