IMG-LOGO
ਹੋਮ ਪੰਜਾਬ : ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਾਈਵੇਟ ਵਹੀਕਲਾਂ...

ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਾਈਵੇਟ ਵਹੀਕਲਾਂ ਦੇ ਆਉਣ ’ਤੇ ਹੋਵੇਗੀ ਮਨਾਹੀ

Admin user - Mar 09, 2022 06:38 AM
IMG

 ਬਿਊਰੋ ਚੀਫ਼  
ਮਾਨਸਾ, 09 ਮਾਰਚ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਵਿਧਾਨ ਸਭਾ ਚੋਣਾਂ-2022 ਦੀ ਵੋਟਾਂ ਦੀ ਗਿਣਤੀ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਸਥਾਪਿਤ ਕੀਤੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ ਹੈ ਅਤੇ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਹੜੇ ਵਹੀਕਲਾਂ ਦੀ ਐਂਟਰੀ ਗਿਣਤੀ ਕੇਂਦਰਾਂ ਵਿਖੇ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ (ਮਾਨਸਾ-96, ਸਰਦੂਲਗੜ੍ਹ-97 ਅਤੇ ਬੁਢਲਾਡਾ-98) ਦੀਆਂ ਵੋਟਾਂ ਦੀ ਗਿਣਤੀ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਹੋਣੀ ਹੈ। ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਆਰ.ਓ. ਹੈਂਡਬੁੱਕ ਦੇ ਪੁਆਇੰਟ ਨੰਬਰ 15.7.2 ਅਨੁਸਾਰ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਾਹਨ ਦੀ ਐਂਟਰੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.