IMG-LOGO
ਹੋਮ ਪੰਜਾਬ : ਪਿੰਡ ਵਾਹਕਾ ਚੌਂਕੀ ਤੋਂ 10 ਪਰਿਵਾਰ ਆਮ ਆਦਮੀ ਪਾਰਟੀ ’ਚ...

ਪਿੰਡ ਵਾਹਕਾ ਚੌਂਕੀ ਤੋਂ 10 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ 

Admin user - Jan 14, 2022 05:21 AM
IMG


ਫਿਰੋਜ਼ਪੁਰ: 14 ਜਨਵਰੀ (ਵਿਸ਼ਵਜੀਤ ਿਸੰਘ ਥਿੰਦ) ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਉਮੀਦਵਾਰ ਰਣਬੀਰ ਸਿੰਘ ਭੁੱਲਰ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਿਰਹਾ ਹੈ, ਜਿਸ ਦੌਰਾਨ ਵੱਡੀ ਗਿਣਤੀ ’ਚ ਲੋਕ ਰਿਵਾਇਤੀ ਪਾਰਟੀਆ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਪਿੰਡ ਵਾਹਕਾ ਚੌਂਕੀ ਤੋਂ ਰਣਬੀਰ ਸਿੰਘ ਭੁੱਲਰ ਦੀ ਅਗਵਾਈ ’ਚ 10 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਬਲਰਾਜ ਸਿੰਘ ਕਟੋਰਾ ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਵਿੰਗ, ਮਨਪ੍ਰੀਤ ਸਿੰਘ ਅਟਾਰੀ, ਗੁਰਪ੍ਰੀਤ ਸਿੰਘ ਉਪਲ, ਨਿਰਮਲ ਸਿੰਘ ਧਾਲੀਵਾਲ, ਦਿਲਬਾਗ ਸਿੰਘ ਕਟੋਰਾ, ਸੰਪੂਰਨ ਸਿੰਘ ਬਸਤੀ ਰਾਮ ਲਾਲ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਵਿਸ਼ੇਸ਼ ਰਹੀ। ਗੱਲਬਾਤ ਕਰਦੇ ਰਣਬੀਰ ਸਿੰਘ ਭੱੁਲਰ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ ਅਤੇ ਕਿਸੇ ਤਰ੍ਹਾ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ’ਚ ਹਰਜਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਸੰਧੂ, ਅਵਤਾਰ ਸਿੰਘ, ਗੁਰਬਖਸ਼ ਸਿੰਘ, ਨਿਰਮਲ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਬੇਅੰਤ ਸਿੰਘ, ਸਾਰਜ ਸਿੰਘ ਆਦਿ ਨੇ ਕਿਹਾ ਕਿ ਉਹ ਪਿਛਲੇ 70 ਸਾਲਾਂ ਤੋਂ ਰਿਵਾਇਤੀ ਪਾਰਟੀਆਂ ਨੂੰ ਦੇਖਦੇ ਆ ਰਹੇ ਹਨ, ਜਿਨ੍ਹਾਂ ਦੇ ਰਾਜ ਦੌਰਾਨ ਪੰਜਾਬ ਅਤੇ ਦੇਸ਼ ਹਿੱਤ ’ਚ ਕੋਈ ਚੰਗਾ ਕੰਮ ਨਹੀਂ ਹੋਇਆ। ਇਸ ਵਾਰ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। 

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.