IMG-LOGO
ਹੋਮ ਪੰਜਾਬ : ਝਗੜੇ ਮੁਕਾਓ, ਪਿਆਰ ਵਧਾਓ, ਈ-ਲੋਕ ਅਦਾਲਤ ਰਾਹੀਂ ਸਸਤਾ ਅਤੇ ਛੇਤੀ...

ਝਗੜੇ ਮੁਕਾਓ, ਪਿਆਰ ਵਧਾਓ, ਈ-ਲੋਕ ਅਦਾਲਤ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ

Admin user - Mar 13, 2022 05:49 AM
IMG

 ਬਿਊਰੋ ਚੀਫ਼ 

ਫਾਜ਼ਿਲਕਾ, 12 ਮਾਰਚ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ, ਸ਼੍ਰੀ ਤਰਸੇਮ ਮੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 12.ਮਾਰਚ.2022 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੇ ਮੌਕੇ ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਤੋਂ ਮਾਨਯੋਗ ਸ਼੍ਰੀ ਜਸਟਿਸ ਲਲਿਤ ਬਤਰਾ ਜੱਜ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ।

ਉਹਨਾਂ ਨੇ ਅਦਾਲਤਾਂ ਵਿੱਚ ਪਹੁੰਚ ਕੇ ਲੋਕ ਅਦਾਲਤ ਵਿੱਚ ਲੱਗੇ ਕੇਸਾਂ ਦਾ ਨਰੀਖਣ ਕੀਤਾ। 

ਇਸ ਨੈਸ਼ਨਲ ਲੋਕ ਅਦਾਲਤ ਵਿਚ ਜਿਲ੍ਹਾ ਫਾਜ਼ਿਲਕਾ ਵਿਖੇ 16 ਬੈਂਚ ਲਗਾਏ ਗਏ ਜਿਸ ਵਿਚ   7 ਬੈਂਚ ਫਾਜ਼ਿਲਕਾ, 6 ਬੈਂਚ ਅਬੋਹਰ ਅਤੇ 3 ਬੈਂਚ ਜਲਾਲਾਬਾਦ ਦੇ ਸਨ ਇਸ ਮੋਕੇ ਤੇ ਫਾਜ਼ਿਲਕਾ ਵਿਖੇ ਸ਼੍ਰੀ ਤਰਸੇਮ ਮੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ  ਨੇ ਜਾਨਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 914 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 15,53,33,552- ਰੁਪਏ ਦੇ ਅਵਾਰਡ  ਪਾਸ ਕੀਤੇ ਗਏ।

ਸ਼੍ਰੀ ਅਮਨਦੀਪ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ।

ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।

ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ।

ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।

ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ। 

ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਦਫਤਰ ਵਿੱਚ ਬਨੇ ਫਰੰਟ ਆਫਿਸ ਵਿੱਚ ਕੇਸ ਲਗਾ ਸਕਦੇ ਹੋ ਅਤੇ ਵਧੇਰੀ ਜਾਨਕਾਰੀ ਲਈ ਟੋਲ ਫਰੀ ਨੰ 1968 ਜਾਂ ਦਫਤਰ ਦਾ ਨੰ. 261500 ਜਾਂ ਈ-ਮੇਲ ਆਈ.ਡੀ ਣਵ;ਤ਼।ੰਿਾ"ਬਚਅਹ਼ਲ।ਪਰਡ।ਜਅ ਤੇ ਸੰਪਰਕ ਕਰ ਸਕਦੇ ਹੋ।

   

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.