IMG-LOGO
ਹੋਮ ਪੰਜਾਬ : ਕੇਂਦਰੀ ਜੇਲ੍ਹ ਵਿਚੋਂ 5 ਮੋਬਾਇਲ ਅਤੇ ਨਸ਼ੀਲਾ ਪਦਾਰਥ ਬਰਾਮਦ 5...

ਕੇਂਦਰੀ ਜੇਲ੍ਹ ਵਿਚੋਂ 5 ਮੋਬਾਇਲ ਅਤੇ ਨਸ਼ੀਲਾ ਪਦਾਰਥ ਬਰਾਮਦ 5 ਖਿਲਾਫ ਮਾਮਲਾ ਦਰਜ

Admin user - Jan 17, 2022 11:59 AM
IMG

ਫਿਰੋਜ਼ਪੁਰ 17 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਗੁਪਤ ਸੂਚਨਾ ਦੇ ਆਧਾਰ ਤੇ 5 ਮੋਬਾਇਲ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਚਾਰ ਹਵਾਲਾਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਖਿਲਾਫ 52-ਏ, 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਪੱਤਰ ਨੰਬਰ 17767 ਰਾਹੀਂ ਕੁਲਦੀਪ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 15 ਜਨਵਰੀ 2022 ਨੂੰ ਉਹ ਸਾਥੀਆਂ ਕਰਮਚਾਰੀਆਂ ਨਾਲ ਗੁਪਤ ਸੂਚਨਾ ਦੇ ਆਧਾਰ ਤੇ ਪੁਰਾਣੀ ਬੈਰਕ ਨੰਬਰ 3 ਦੀ ਤਲਾਸ਼ੀ ਕੀਤੀ ਗਈ ਤਾ ਤਲਾਸ਼ੀ ਦੌਰਾਨ ਹਵਾਲਾਤੀ ਧਰਮਿੰਦਰ ਗਿੱਲ ਪੁੱਤਰ ਤਰਸੇਮ ਲਾਲ ਵਾਸੀ ਗਲੀ ਨੰਬਰ ਅਮਨ ਨਗਰ ਬਸਤੀ ਪੀਰ ਦਾਦ, ਥਾਣਾ ਬਸਤੀ ਬਾਵਾ ਖੇਲ ਜ਼ਿਲ੍ਹਾ ਜਲੰਧਰ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ 1 ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਰੰਗ ਚਿੰਟਾ ਸਮੇਤ ਬੈਟਰੀ ਤੇ ਸਿੰਮ ਕਾਰਡ ਏਅਰਟੈਲ ਬਰਾਮਦ ਹੋਇਆ। ਇਸ ਤੋਂ ਬਾਅਦ ਚੱਕੀ ਨੰਬਰ 4 ਦੀ ਤਲਾਸ਼ੀ ਕੀਤੀ ਗਈ ਤਾਂ ਇਸ ਚੱਕੀ ਵਿਚ ਹਵਾਲਾਤੀ ਰਾਕੇਸ਼ ਕੁਮਾਰ ਉਰਫ ਕਾਕੂ ਪੁੱਤਰ ਰਾਮ ਚੰਦਰ ਵਾਸੀ ਗਲੀ ਨੰਬਰ 6 ਹਰਦੇਵ ਨਗਰ ਖੇੜਾ ਸਿੰਘ ਬਸਤੀ ਥਾਣਾ ਥਰਮਲ ਬਠਿੰਡਾ ਜ਼ਿਲ੍ਹਾ ਬਠਿੰਡਾ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਵੱਲੋਂ ਚੱਕੀ ਦੀ ਦੀਵਾਰ ਵਿਚ ਲੁਕੋਏ ਹੋਏ 1 ਮੋਬਾਇਲ ਫੋਨ ਮਾਰਕਾ ਰੈਡਮੀ ਟੱਚ ਸਕਰੀਨ ਰੰਗ ਨੀਲਾ ਬਿਨ੍ਹਾ ਸਿੰਮ ਕਾਰਡ ਬੰਦ ਹਾਲਤ ਵਿਚ ਬਰਾਮਦ ਹੋਏ। ਇਸ ਤੋਂ ਬਾਅਦ ਬਲਾਕ ਨੰਬਰ 1 ਦੀ ਚੱਕੀ ਨੰਬਰ 9 ਦੀ ਤਲਾਸ਼ੀ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਹਵਾਲਾਤੀ ਚਮਕੌਰ ਸਿੰਘ ਉਰਫ ਬੇਅੰਤ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਮਾੜੀ ਮੁਸਤਫਾ ਥਾਣਾ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਵੱਲੋਂ ਬੈਟਨੋਵੇਟ (ਸਕਿਲ ਕਰੀਮ) ਅੰਦਰ ਪਲਾਸਟਿਕ ਦੇ ਲਿਫਾਫੇ ਵਿਚ ਲੁਕੋਇਆ ਹੋਇਆ ਆਫ ਵਾਈਟ ਰੰਗ ਦਾ ਤਕਰੀਬਨ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਇਸੇ ਹੀ ਥਾਣੇ ਦੇ ਏਐੱਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 17770 ਰਾਹੀਂ ਸਤਨਾਮ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 16 ਜਨਵਰੀ 2022 ਨੂੰ ਉਹ ਸਮੇਤ ਸਾਥੀ ਕਰਮਚਾਰੀਆਂ ਗੁਪਤ ਸੂਚਨਾ ਦੇ ਆਧਾਰ ਤੇ ਲੰਗਰ ਦੀ ਬੈਰਕ ਨੰਬਰ 2 ਦੀ ਤਲਾਸ਼ੀ ਕੀਤੀ ਗਈ ਤਾਂ ਤਲਾਸ਼ੀ ਦੌਰਾਨ 2 ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਰੰਗ ਨੀਲਾ ਤੇ ਕਾਲਾ ਸਮੇਤ ਬੈਟਰੀਆਂ ਤੇ ਬਿਨ੍ਹਾ ਸਿੰਮ ਕਾਰਡ ਲਵਾਰਿਸ ਬਰਾਮਦ ਹੋਏ। ਇਸ ਤੋਂ ਬਾਅਦ ਬਲਾਕ ਨੰਬਰ 2 ਦੀ ਬੈਰਕ ਨੰਬਰ 5 ਦੀ ਤਲਾਸ਼ੀ ਦੌਰਾਨ ਹਵਾਲਾਤੀ ਜਸਵਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਘੁਬਾਇਆ ਥਾਣਾ ਸਦਰ ਫਾਜ਼ਿਲਕਾ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ 21 ਬਿੱਟਾ ਤਕਰੀਬਨ 6 ਗ੍ਰਾਮ ਵਜ਼ਨੀ ਨਸ਼ੀਲਾ ਪਾਊਡਰ ਅਤੇ ਲਿਾਫੇ ਵਿਚ ਲਪੇਟਿਆ ਹੋਇਆ 6.60 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਹਵਾਲਾਤੀ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.