IMG-LOGO
ਹੋਮ ਪੰਜਾਬ : ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਰਫਤਾਰ

ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਰਫਤਾਰ

Admin user - Jan 17, 2022 12:01 PM
IMG

ਫਿਰੋਜ਼ਪੁਰ 17 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) : ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਯਤੀਮਖਾਨਾ ਚੋਂਕ ਕੈਂਟ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਰਾਮੇਸ਼ ਉਰਫ ਮਹੇਸ਼ੀ ਪੁੱਤਰ ਰਾਵਲ ਵਾਸੀ ਮਕਾਨ ਨੰਬਰ 573 ਵਾਰਡ ਨੰਬਰ 1 ਇੰਦਰਾ ਕਾਲੌਨੀ ਕੈਂਟ ਫਿਰੋਜ਼ਪੁਰ ਜੋ ਦਰਿਆ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ, ਜੋ ਅੱਜ ਕੀ ਥਾਣਾ ਕੈਂਟ ਦੇ ਪਿਛਲੇ ਪਾਸੇ ਝਾੜੀਆਂ ਵਿਚ ਬੈਠਾ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.