IMG-LOGO
ਹੋਮ ਪੰਜਾਬ : ਕਾਂਗਰਸ ਨੂੰ ਕਰਾਰਾ ਝਟਕਾ

ਕਾਂਗਰਸ ਨੂੰ ਕਰਾਰਾ ਝਟਕਾ

Admin user - Jan 17, 2022 12:03 PM
IMG


ਫਿਰੋਜ਼ਪੁਰ 17 ਜਨਵਰੀ (ਵਿਸ਼ਵਜੀਤ ਸਿੰਘ ਿਥੰਦ) : ਦਿਨ ਬ ਦਿਨ 14 ਫਰਵਰੀ ਨੇੜੇ ਆਉਣ ਦੀ ਉਡੀਕ ਕਰ ਰਹੇ ਪੰਜਾਬ ਦੇ ਲੋਕ ਹੋਰਨਾਂ ਸਿਆਸੀ ਪਾਰਟੀਆਂ ਨੂੰ ਦਿਲੋਂ ਦਿਮਾਗ ਵਿੱਚੋਂ ਕੱਢ ਕੇ ਆਪਣਾ ਪੱਲਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਫੜਾ ਰਹੇ ਹਨ ਅਤੇ 14 ਫਰਵਰੀ ਨੂੰ ਲੋਕ ਆਪਣੇ ਨਾਲ ਹੋਈ ਬੇਇਨਸਾਫੀ ਦਾ ਬਦਲਾ ਚੋਣ  ਿਨਸ਼ਾਨ ਝਾੜੂ ਦਾ ਬਟਨ ਦਬਾ ਕੇ ਲੈਣਗੇ। ਇਹ ਸ਼ਬਦ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਭੁੱਲਰ ਨੇ ਪਿੰਡ ਭੱਖੜਾ ਦੇ 4 ਮੌਜ਼ੂਦਾ ਪੰਚਾਂ ਵੱਲੋਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਕਹੇ। ਉਨ੍ਹਾਂ ਪਾਰਟੀ ਵਿਚ ਸ਼ਾਮਲ ਵਰਕਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਵਰਕਰਾਂ ਦਾ ਪਾਰਟੀ ਵੱਲੋਂ ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ ਅਤੇ ਸਰਕਾਰ ਆਉਣ ’ਤੇ ਸਾਰੀਆਂ ਬੁਿਨਆਦੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਦਲੀਪ ਸਿੰਘ ਮੈਂਬਰ, ਮੱਖਣ ਸਿੰਘ ਮੈਂਬਰ, ਗੁਰਮੀਤ ਸਿੰਘ ਮੈਂਬਰ, ਮੁਖਿਤਆਰ ਸਿੰਘ ਮੈਂਬਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਲਖਿਵੰਦਰ ਸਿੰਘ ਸੰਧੂ, ਸਰਕਲ ਪ੍ਰਧਾਨ ਸਾਹਿਬ ਸਿੰਘ, ਸੁਰਜੀਤ ਸਿੰਘ ਵਿਲਾਸਰਾ ਤੋਂ ਇਲਾਵਾ ਅਨੇਕਾਂ ਆਪ ਵਰਕਰ ਹਾਜ਼ਰ ਸਨ। 


 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.