ਤਾਜਾ ਖਬਰਾਂ
ਫਿਰੋਜ਼ਪੁਰ 17 ਜਨਵਰੀ (ਵਿਸ਼ਵਜੀਤ ਸਿੰਘ ਥਿੰਦ): ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਿਗਆ ਜਦੋਂ ਗ੍ਰਾਮ ਪੰਚਾਿੲਤ ਪਿੰਡ ਖੁੰਦਰ ਗੱਟੀ ਦੇ 4 ਮੌਜ਼ੂਦਾ ਮੈਂਬਰ 50 ਪਰਿਵਾਰਾਂ ਸਮੇਤ ਰਣਬੀਰ ਸਿੰਘ ਭੁੱਲਰ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਜਿਨ੍ਹਾਂ ਦਾ ਸਵਾਗਤ ਕਰਦੇ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸ਼ਾਮਲ ਹੋਣ ਵਾਲੇ ਪੰਚਾਿੲਤ ਮੈਂਬਰਾਂ ਅਤੇ ਪਰਿਵਾਰਾਂ ਨੂੰ ਪਾਰਟੀ ਵੱਲੋਂ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਚੋਣਾਂ ਤੋਂ ਬਾਅਦ ਇਲਾਕੇ ਦਾ ਵਿਕਾਸ ਕਰਵਾਿੲਆ ਜਾਵੇਗਾ। ਇਸ ਦੌਰਾਨ ਗੱਲਬਾਤ ਕਰਦਿਆਂ ਬੂਟਾ ਸਿੰਘ, ਅਮਰ ਸਿੰਘ, ਜਿੰਦਰ ਸਿੰਘ, ਜੋਗਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਡੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤੇ ਜਾਣ ਦੇ ਦਾਅਵੇ ਕਰ ਰਹੀ ਹੈ, ਪਰ ਹਕੀਕਤ ਵਿਚ ਹੁਣ ਵੀ ਪਿੰਡ ਦੀਆਂ ਗਲੀਆਂ, ਨਾਲੀਆਂ ਅਤੇ ਛੱਪੜ ਵਿਕਾਸ ਦੀ ਉਡੀਕ ’ਚ ਹੈ। ਉਨ੍ਹਾਂ ਕਿਹਾ ਕਿ ਹੜ ਦੌਰਾਨ ਹੋਏ ਖਰਾਬੇ ਦਾ ਮੁਆਵਜ਼ਾ ਇੱਥੋਂ ਦੇ ਮੌਜ਼ੂਦਾ ਵਿਧਾਇਕ ਅਤੇ ਉਸ ਦੇ ਸਾਥੀਆਂ ਨੇ ਪੀੜਤ ਲੋਕਾਂ ਨੂੰ ਵੰਡਣ ਦੀ ਬਜਾਏ ਖੁਦ ਹੜੱਪ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਚਾਿੲਤੀ ਚੋਣਾਂ ਦੌਰਾਨ ਇਨ੍ਹਾਂ ਵੱਲੋਂ ਕੀਤੀਆਂ ਜਬਰ ਸੰਮਤੀਆਂ ਦਾ ਜਵਾਬ ਦੇਣ ਲਈ ਲੋਕ ਤਿਆਰ ਬੈਠੇ ਹਨ। ਇਸ ਮੌਕੇ ਨੇਕ ਪ੍ਰਤਾਪ ਸਿੰਘ, ਜਰਨੈਲ ਸਿੰਘ ਜੱਲੋ ਕੇ ਮੋੜ, ਸਾਹਿਬ ਸਿੰਘ ਸਰਕਲ ਪ੍ਰਧਾਨ, ਦਾਰਾ ਸਿੰਘ, ਸੁਰਜੀਤ ਸਿੰਘ ਆਦਿ ਦੀ ਹਾਜ਼ਰੀ ਵਿਸ਼ੇਸ਼ ਰਹੀ।
Get all latest content delivered to your email a few times a month.