ਤਾਜਾ ਖਬਰਾਂ
ਫਿਰੋਜ਼ਪੁਰ 17 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) : ਹਲਕਾ ਫਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਪਿੰਡ ਸੁਲਤਾਨ ਵਾਲਾ ਦੇ ਕਰੀਬ 40 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਸਬੀਰ ਸਿੰਘ ਭੈਣੀਵਾਲਿਆ ਦੀ ਪ੍ਰੇਰਨਾ ਸਦਕਾ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਲੜਾਈ ਲੜੀ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੀ ਇੱਕ ਭਿ੍ਰਸ਼ਟਾਚਾਰੀ ਪਾਰਟੀ ਹੈ, ਜਿਸ ਦੇ ਆਗੂਆਂ ਵੱਲੋਂ ਕਈ ਵਾਰ ਪਾਰਟੀ ‘ਤੇ ਟਿਕਟਾਂ ਵੇਚਣ ਦੇ ਇਲਜ਼ਾਮ ਲਗਾਏ ਹਨ। ਜਿਸ ਕਰਕੇ ਜੋ ਪਾਰਟੀ ਆਪ ਭਿ੍ਰਸ਼ਟਾਚਾਰ ਹੈ ਉਸ ਵੱਲੋਂ ਕਦੇ ਵੀ ਭਿ੍ਰਸ਼ਟਾਚਾਰ ਨੂੰ ਖਤਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਸਰਕਾਰ ਬਣਾਉਣ ਲਈ ਲੋਕਾਂ ਨੂੰ ਸਿਰਫ਼ ਗੁੰਮਰਾਹ ਕਰ ਰਹੀਂ ਹੈ ਜਦ ਕਿ ਬਾਅਦ ਵਿਚ ਕਾਂਗਰਸ ਸਰਕਾਰ ਦੀ ਤਰ੍ਹਾਂ ਸਾਰੇ ਵਾਅਦੇ ਝੂਠਾ ਦਾ ਪੁਲੰਦਾ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਜੋ ਕੁਝ ਕਿਹਾ ਹੈ ਕਰਕੇ ਦਿਖਾਇਆ ਹੈ, ਜਿਸ ਲਈ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਲਗਾਤਾਰ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਡਾ. ਜਰਨੈਲ ਸਿੰਘ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਕਿ੍ਰਪਾਲ ਸਿੰਘ, ਚਿਮਨ ਸਿੰਘ, ਦਿਆਲ ਸਿੰਘ, ਹਰਨਾਮ ਸਿੰਘ, ਸੁਰਜੀਤ ਸਿੰਘ, ਟਹਿਲ ਸਿੰਘ,ਭਗਵਾਨ ਸਿੰਘ, ਜੰਗੀਰ ਸਿੰਘ, ਹਰਬੰਸ ਸਿੰਘ, ਮੰਗਤ ਸਿੰਘ, ਸੰਤਾ ਸਿੰਘ, ਮਨਜਿੰਦਰ ਸਿੰਘ, ਮੱਘਰ ਸਿੰਘ, ਕਰਨੈਲ ਸਿੰਘ, ਸਰਵਨ ਸਿੰਘ, ਕਸ਼ਮੀਰ ਸਿੰਘ, ਪਾਰੋ ਬੀਬੀ, ਜਸਵਿੰਦਰ ਕੌਰ, ਸ਼ਿਮਲਾ ਰਾਣੀ, ਸਰਬਜੀਤ ਕੌਰ, ਬਲਵੀਰ ਸਿੰਘ, ਗੁਰਚਰਨ ਸਿੰਘ, ਬਲਵੰਤ ਕੌਰ ਸਮੇਤ ਕਰੀਬ 40 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਆਦਿ ਅਕਾਲੀ-ਬਸਪਾ ਵਰਕਰ ਹਾਜ਼ਰ ਸਨ।
Get all latest content delivered to your email a few times a month.