IMG-LOGO
ਹੋਮ ਪੰਜਾਬ : ਕੁਲਤਾਰ ਸੰਧਵਾਂ ਤੇ ਪ੍ਰਤਾਪ ਬਾਜਵਾ ਮਿਲਣੀ ਤੇ ਇੰਝ ਹੋਵੇਗੀ ਅਗਲੀ...

ਕੁਲਤਾਰ ਸੰਧਵਾਂ ਤੇ ਪ੍ਰਤਾਪ ਬਾਜਵਾ ਮਿਲਣੀ ਤੇ ਇੰਝ ਹੋਵੇਗੀ ਅਗਲੀ ਤਸਵੀਰ  

Admin user - Apr 22, 2022 04:47 AM
IMG

 ਬਿਊਰੋ ਚੀਫ਼ 
ਚੰਡੀਗੜ੍ਹ, 22 ਅਪ੍ਰੈਲ : ਨਵੀਂ ਸਰਕਾਰ ਦੇ ਇਕ ਦਿਨਾ ਇਜਲਾਸ ਵਿਚ ਨਵੇਂ ਚੁਣ ਕੇ ਆਏ ਵਿਧਾਇਕ ਸੁਲਤਾਨਪੁਰ ਲੋਧੀ ਨੂੰ ਵਿਧਾਨ ਸਭਾ ਵਿੱਚੋਂ ਬਾਹਰ ਕੱਢਣ ਤੱਕ ਦੀ ਆ ਗਈ ਨੌਬਤ ਤੋਂ ਬਾਅਦ ਹੁਣ ਅਜਿਹੇ ਦ੍ਰਿਸ਼ ਘਟ ਦੇਖਣ ਨੂੰ ਮਿਲਣਗੇ ਬਲਕਿ ਪੰਜਾਬ ਵਿਧਾਨ ਸਭਾ ਅੰਦਰ ਪੰਜਾਬ ਸਰਕਾਰ ਅਤੇ ਵਿਰੋਧੀ ਧਿਰ ਇਕ ਸੱਭਿਅਕ ਢੰਗ ਨਾਲ ਕਾਰਵਾਈ ਚਲਾਉਂਦਿਆਂ ਨਜ਼ਰੀਂ ਪੈਣਗੀਆਂ ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਅਤੇ ਕਾਂਗਰਸੀ ਵਿਧਾਇਕ ਸ. ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ । 

ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ 'ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ।

ਇਸ ਉਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਸ. ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀ.ਐਲ.ਪੀ. ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.