ਤਾਜਾ ਖਬਰਾਂ
ਬਿਊਰੋ ਚੀਫ਼
ਸੰਗਰੂਰ, 8 ਮਈ
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿੱਤੀ 14 ਮਈ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ।ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ -ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ੍ਰੀ ਰਜਿੰਦਰ ਸਿੰਘ ਰਾਏ ਵਲੋਂ ਕੀਤਾ ਗਿਆ। ਉਹਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਜਗੰਲਾਤ ਵਿਭਾਗ ਦੇ ਕੇਸ, ਬਿਜਲੀ, ਪਾਣੀ, ਸੀਵਰੇਜ, ਵਾਟਰ ਸਪਲਾਈ, ਹਾਉਸ ਟੈਕਸ ਆਦੀ ਸਾਰੇ ਤਰ੍ਹਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜਾਮੰਦੀ ਨਾਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਮਿਤੀ 14.05.2022 ਨੂੰ ਕੋਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਜਾਣਗੀਆਂ।
ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼, ਸੰਗਰੂਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ, ਪੀ.ਸੀ.ਐੱਸ., ਮਾਨਯੋਗ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ -ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀਆਂ ਨੇ ਬੈਂਕ ਅਧਿਕਾਰੀਆਂ, ਟਰਾਂਸਪੋਰਟ ਅਥਾਰਟੀ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਂਇੰਦੇਆਂ ਨਾਲ ਕੌਮੀ ਲੋਕ ਅਦਾਲਤ ਸੰਬਧੀ ਮੀਟਿੰਗਾਂ ਵੀ ਕੀਤੀਆਂ। ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਗਿਆ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਹੋ ਸਕੇ। ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।
Get all latest content delivered to your email a few times a month.