ਤਾਜਾ ਖਬਰਾਂ
ਪੰਜਾਬ ਕਾਡਰ ਦੇ 2021 ਬੈਚ ਦੇ ਆਈ ਏ ਐਸ ਅਫਸਰਾਂ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਹਾਲ ਹੀ ਵਿੱਚ ਸਿਖਲਾਈ ਪੂਰੀ ਕਰਨ ਵਾਲੇ ਇਹਨਾਂ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਕਿਹਾ। ਉਨ੍ਹਾਂ ਨੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸਮਝਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਲਗਾਤਾਰ ਖੇਤਰੀ ਦੌਰੇ ਕਰਨ ਦੀ ਵੀ ਅਪੀਲ ਕੀਤੀ।
Get all latest content delivered to your email a few times a month.