ਤਾਜਾ ਖਬਰਾਂ
ਸੁਰਜੀਤ ਕੌਰ
ਫਿਰੋਜ਼ਪੁਰ ,17 ਜਨਵਰੀ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਐਲਾਨੇ ਗਏ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਵੱਲੋਂ ਟਿਕਟ ਮਿਲਣ ਦੇ ਕੁਝ ਦਿਨ ਬਾਅਦ ਹੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਜਾਣ ਤੋਂ ਦੁਖੀ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਗੁੱਸਾ ਜਾਹਰ ਕਰਦੇ ਹੋਏ ਉਨ੍ਹਾਂ ਦੇ ਪਿੰਡਾਂ ਵਿੱਚ ਲੱਗੇ ਹੋਏ ਪੋਸਟਰਾਂ ਤੇ ਕਾਲਖ ਮਲ ਦਿੱਤੇ ਜਾਣ ਦਾ ਸਮਾਚਾਰ ਹੈ । ਪੰਜਾਬ ਦੀ ਰਾਜਨੀਤੀ ਵਿਚ ਬਦਲਾਅ ਲਿਆਉਣ ਦੇ ਉਦੇਸ਼ ਨਾਲ ਕੰਮ ਕਰ ਰਹੇ ਪਾਰਟੀ ਦੇ ਏ ਉਹ ਹੀ ਵਰਕਰ ਹਨ ਜਿਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਹਾਰ ਪਾ ਕੇ ਸਵਾਗਤ ਕੀਤਾ ਜਾਂਦਾ ਰਿਹਾ ਹੈ । ਵਰਕਰਾਂ ਵੱਲੋਂ ਉਨ੍ਹਾਂ ਦਾ ਅਜਿਹਾ ਕਿਹੜੇ ਕਿਹੜੇ ਪਿੰਡ ਵਿੱਚ ਵਿਰੋਧ ਹੋ ਰਿਹਾ ਹੈ ਅਜੇ ਪੂਰੀ ਤਰ੍ਹਾਂ ਸਪੱਸ਼ਟ ਅਤੇ ਨਹੀਂ ਹੋ ਸਕਿਆ ਪਰ ਸੋਸ਼ਲ ਮੀਡੀਆ ਤੇ ਅਜਿਹੀਆਂ ਬਹੁਤ ਸਾਰੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ।
Get all latest content delivered to your email a few times a month.