ਤਾਜਾ ਖਬਰਾਂ
ਬੋਲਦਾ ਪੰਜਾਬ ਬਿਊਰੋ
ਫਰੀਦਕੋਟ, 13 ਮਈ 2022 - ਸਾਲ 2015 ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਰੀਦਕੋਟ ਦੀ ਅਦਾਲਤ ਤੋਂ ਅੱਜ ਇੱਕ ਵਾਰ ਫੇਰ ਵੱਡੀ ਰਾਹਤ ਮਿਲੀ ।
ਡੇਰਾ ਪ੍ਰਮੁੱਖ ਵੱਲੋਂ ਵਿਵਾਦਤ ਕਥਿਤ ਤੌਰ ਤੇ ਪੋਸਟਰ ਲਗਾਉਣ ਅਤੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੇ ਮਾਮਲਿਆਂ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਰੀਦਕੋਟ ਦੀ ਅਦਾਲਤ ਵਿੱਚ ਜਮਾਨਤ ਅਰਜੀ ਦਾਖਲ ਕੀਤੀ ਹੋਈ ਸੀ ।
ਇਸ ਅਰਜੀ ਨੂੰ ਅੱਜ ਅਦਾਲਤ ਨੇ ਮਨਜੂਰ ਕਰ ਲਿਆ ਹੈ।
ਦੱਸਣਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲੇ ਮਾਮਲੇ ਵਿੱਚ ਡੇਰਾ ਪ੍ਰਮੁੱਖ ਨੂੰ ਪਹਿਲਾਂ ਹੀ ਜਮਾਨਤ ਮਿਲੀ ਹੋਈ ਹੈ ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚੋਂ ਡੇਰਾ ਪ੍ਰਮੁੱਖ ਨੂੰ ਨਿੱਜੀ ਤੌਰ ਤੇ ਅਦਾਲਤ ਵਿਚ ਹਾਜ਼ਰ ਹੋਣ ਤੋਂ ਛੋਟ ਦਿੰਦਿਆਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਦੇ ਹੁਕਮ ਜਾਰੀ ਕੀਤੇ ਸੀ ।
Get all latest content delivered to your email a few times a month.