IMG-LOGO
ਹੋਮ ਰਾਸ਼ਟਰੀ: C M ਭਗਵੰਤ ਮਾਨ ਨੇ ਕੈਬਨਿਟ ਵਜ਼ੀਰ ਕੀਤਾ ਬਰਖਾਸਤ

C M ਭਗਵੰਤ ਮਾਨ ਨੇ ਕੈਬਨਿਟ ਵਜ਼ੀਰ ਕੀਤਾ ਬਰਖਾਸਤ

Admin user - May 24, 2022 01:56 AM
IMG

 ਬੋਲਦਾ ਪੰਜਾਬ ਬਿਊਰੋ

ਚੰਡੀਗਡ਼੍ਹ 24 ਮਈ , ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਉਸ ਵੇਲੇ ਵੱਡਾ ਐਕਸ਼ਨ ਲਿਆ ਜਦੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੀ ਕੈਬਨਿਟ ਦੇ ਸੀਨੀਅਰ ਵਜ਼ੀਰ ਵਿਜੇ ਸਿੰਗਲਾ ਨੂੰ ਕੈਬਨਿਟ ਵਿਚੋਂ ਬਾਹਰ ਕਰ ਦਿੱਤਾ ।
  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਿਜੈ ਸਿੰਗਲਾ ਉੱਪਰ 1 ਪ੍ਰਤੀਸ਼ਤ ਕਮਿਸ਼ਨ ਮੰਗਣ ਦੇ ਕਥਿਤ ਦੋਸ਼ ਲੱਗੇ ਸਨ  ।
  ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵੱਲੋਂ  2015 ਵਿੱਚ ਆਪਣੀ ਕੈਬਨਿਟ ਦੇ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਦਲੇ ਬਰਖ਼ਾਸਤ ਕੀਤਾ ਸੀ ।
 ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ  ਨੇ ਕਿਹਾ ਕਿ ਉਹ ਮੁੱਖ ਮੰਤਰੀ ਵਜੋਂ ਨਹੀਂ ਬਲਕਿ ਇਕ ਸਿਪਾਹੀ ਵਜੋਂ ਕੰਮ ਕਰਦਿਆਂ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਨੂੰ ਪੰਜਾਬ ਵਿੱਚੋਂ ਪੁੱਟ ਦੇਣਗੇ ।
   ਉਨ੍ਹਾਂ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ  ਦੀਆਂ ਪੈੜਾਂ ਤੇ ਚੱਲਦਿਆਂ ਉਹ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਿੱਚ ਕਾਮਯਾਬ ਹੋਣਗੇ  ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.