IMG-LOGO
ਹੋਮ ਪੰਜਾਬ : 250 ਲੀਟਰ ਲਾਹਣ, 28 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 4 ਖਿਲਾਫ...

250 ਲੀਟਰ ਲਾਹਣ, 28 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 4 ਖਿਲਾਫ ਮਾਮਲਾ ਦਰਜ

Admin user - Jan 18, 2022 11:50 AM
IMG


ਫਿਰੋਜ਼ਪੁਰ 18 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) : ਥਾਣਾ ਮਮਦੋਟ, ਥਾਣਾ ਮੱਲਾਂਵਾਲਾ, ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਆਰਿਫ ਕੇ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 250 ਲੀਟਰ ਲਾਹਣ ਅਤੇ 28 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 4 ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਮਮਦੋਟ ਦੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮਾਈ ਭੋਲੀ ਚੋਂਕ ਮਮਦੋਟ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਹਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਸਵਾਈ ਕੇ ਭੋਖੜੀ ਜੋ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ, ਪਰ ਮੌਕੇ ’ਤੇ 150 ਲੀਟਰ ਲਾਹਣ ਬਰਾਮਦ ਹੋਈ। ਥਾਣਾ ਮੱਲਾਂਵਾਲਾ ਦੇ ਏਐੱਸਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਧੁੱਸੀ ਬੰਨ ਫੱਤੇ ਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਤਨਾਮ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਆਲੇ ਵਾਲਾ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ 100 ਲੀਟਰ ਲਾਹਣ ਬਰਾਮਦ ਹੋਈ। ਉਧਰ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜ਼ੀਰਾ ਗੇਟ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਅਕਾਸ਼ ਪੁੱਤਰ ਮਹਿੰਦਰ ਵਾਸੀ ਬਸਤੀ ਸ਼ੇਖਾਂ ਵਾਲੀ ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਹੁਣ ਵੀ ਦਾਣਾ ਮੰਡੀ ਦੇ ਗੇਟ ਨੰਬਰ 1 ਸਿਟੀ ਫਿਰੋਜ਼ਪੁਰ ਪਾਸ ਬੈਠਾ ਨਾਜਾਇਜ਼ ਸ਼ਰਾਬ ਰੱਖ ਕੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ ਸਵਾ 19 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਥਾਣਾ ਆਰਿਫ ਕੇ ਦੀ ਪੁਲਿਸ ਦੇ ਏਐੱਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁਲ ਸੂਆ ਆਰਿਫ ਕੇ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਲਵੀਰ ਸਿੰਘ ਪੁੱਤਰ ਅਨੌਖ ਸਿੰਘ ਵਾਸੀ ਪਿੰਡ ਆਰਿਫ ਕੇ ਜੋ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਵੇਚਦਾ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.