IMG-LOGO
ਹੋਮ ਪੰਜਾਬ : ਬਰੇਤੀ ਤੇ ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ...

ਬਰੇਤੀ ਤੇ ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ 'ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

Admin user - Sep 25, 2023 03:16 AM
IMG

Bolda Punjab

 ਬਠਿੰਡਾ, 25 ਸਤੰਬਰ 2023: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਅਤੇ ਹੋਰ ਆਵਾਜਾਈ ਦੇ ਸਾਧਨ ਜਿਸ ਰਾਹੀਂ ਬਰੇਤੀ/ਮਿੱਟੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ ਅਤੇ ਇਸ ਬਰੇਤੀ/ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ 'ਤੇ ਪੂਰਨ ਰੋਕ ਲਗਾਈ ਜਾਂਦੀ ਹੈ।

        ਹੁਕਮ ਅਨੁਸਾਰ ਜ਼ਿਲ੍ਹੇ ਚ ਕਈ ਥਾਵਾਂ ਉਪਰ ਟਰੈਕਟਰ-ਟਰਾਲੀ ਅਤੇ ਕਈ ਹੋਰ ਆਵਾਜਾਈ ਦੇ ਸਾਧਨਾਂ ਰਾਹੀਂ ਮਿੱਟੀ ਅਤੇ ਬਰੇਤੀ ਆਦਿ ਉਠਾ ਕੇ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਓਵਰਲੋਡ ਕਰਕੇ ਲੈ ਕੇ ਜਾਂਦੇ ਹਨ। ਮਿੱਟੀ, ਬਰੇਤੀ ਆਦਿ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਲਿਜਾਣ ਸਮੇਂ ਭਾਰੀ ਮਾਤਰਾ ਵਿੱਚ ਮਿੱਟੀ/ਬਰੇਤੀ ਸੜਕਾਂ ਤੇ ਡਿੱਗਦੀ ਹੈ ਜਿਸ ਕਾਰਨ ਸੜਕਾਂ ਤੇ ਚਲ ਰਹੇ ਵਹੀਕਲਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਜਿਸ ਨਾਲ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਵੀ ਡਰ ਬਣਿਆ ਰਹਿੰਦਾ ਹੈ। ਇਹ ਮਿੱਟੀ/ਬਰੇਤੀ ਸੜਕਾਂ ਦੇ ਨਾਲ ਲਗਦੇ ਖੇਤਾਂ ਵਿੱਚ ਖੜੀਆਂ ਫਸਲਾਂ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ।

        ਇਹ ਹੁਕਮ ਜ਼ਿਲ੍ਹੇ ਅੰਦਰ 17 ਨਵੰਬਰ 2023 ਤੱਕ ਲਾਗੂ ਰਹਿਣਗੇ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.