IMG-LOGO
ਹੋਮ ਪੰਜਾਬ : ਕਈ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ  ਕੇ ਸ਼੍ਰੋਮਣੀ ਅਕਾਲੀ ਦਲ...

ਕਈ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ  ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

Admin user - Jan 18, 2022 03:34 AM
IMG


ਫਿਰੋਜ਼ਪੁਰ 18 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) : ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਵੱਲੋਂ ਲਗਾਤਾਰ ਹਲਕਾ ਫਿਰੋਜ਼ਪੁਰ ਸ਼ਹਿਰੀ ਵਿਚ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੁਆਰਾ ਨਵੇਂ ਪਰਿਵਾਰਾਂ ਨੂੰ ਲਗਾਤਾਰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਫਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਦੌਰਾਨ ਪਾਸਟਰ ਜਕਰੀਆ ਅਤੇ ਪਤਰਸ ਸੋਨੀ ਦੀ ਪ੍ਰੇਰਨਾ ਸਦਕਾ ਪਿੰਡ ਹਬੀਬ ਕੇ ਅਤੇ ਪੱਲਾ ਮੇਘਾ ਤੋਂ ਭਿੰਦਰ ਮਸੀਹ ਯੂਥ ਪ੍ਰਧਾਨ, ਮਾਈਕਲ ਸੈਮਲ, ਗੋਲਡੀ, ਪੋਲਸ, ਕੋਮਲ, ਡਿੰਪਲ, ਵੀਨਾ, ਆਸਤਰ, ਗੀਤਾ, ਬੀਬੀ ਵੀਰੋ, ਚੰਚਲ, ਮਨਜਿੰਦਰ ਸਿੰਘ, ਬਲਕਾਰ ਸਮੇਤ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਤੋਂ ਇਲਾਵਾ ਪਿੰਡ ਅਲੀ ਕੇ ਤੋਂ ਵਿਸ਼ਨੂੰ, ਦੇਵਾ ਅਕਾਸ਼ ਤੇਜ਼ੀ ਆਦਿ ਪਰਿਵਾਰ ਵੀ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਸ਼ਾਮਲ ਹੋਏ। ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆ ਰੋਹਿਤ ਵੋਹਰਾ ਨੇ ਕਿਹਾ ਕਿ ਕਾਂਗਰਸ ਦੇ ਗੁੰਡਾਗਰਦੀ ਰਾਜ ਤੋਂ ਦੁਖੀ ਹੋਏ ਲੋਕ ਲਗਾਤਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਅਤੇ ਇਸ ਵਾਰ 2022 ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਨਵਨੀਤ ਕੁਮਾਰ ਗੋਰਾ ਮੈਂਬਰ ਪੰਜਾਬ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ, ਗਰਨੈਬ ਸਿੰਘ ਗਿੱਲ ਸਰਕਲ ਪ੍ਰਧਾਨ, ਜੁਗਰਾਜ ਸਿੰਘ ਸੰਧੂ ਸਰਕਲ ਪ੍ਰਧਾਨ, ਦਵਿੰਦਰ ਸਿੰਘ ਕਲਸੀ ਪ੍ਰਧਾਨ ਬੀਸੀ ਵਿੰਗ, ਜਤਿੰਦਰ ਸਿੰਘ ਸ਼ਿਵਾ, ਜ਼ੋਰਾਵਰ ਸਿੰਘ ਪ੍ਰਧਾਨ, ਗੁਰਦਰਸ਼ਨ ਸਿੰਘ, ਆਸ਼ੂ ਕਪਾਹੀ ਸਰਕਲ ਪ੍ਰਧਾਨ, ਸੋਨੂੰ, ਵਿਕਰਮ ਭੰਡਾਰੀ, ਪਵਨ ਭੰਡਾਰੀ, ਪੱਪੂ, ਐੱਸਪੀ ਸਹੋਤਾ ਆਦਿ ਅਕਾਲੀ-ਬਸਪਾ ਵਰਕਰ ਹਾਜ਼ਰ ਸਨ।    

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.