IMG-LOGO
ਹੋਮ ਰਾਸ਼ਟਰੀ: ਪੁਰਾਣੀ ਸੀਰੀਜ਼ ਦੇ ਛੋਟੇ ਫੈਂਸੀ ਨੰਬਰ ਲਗਾ ਕੇ ਘੁੰਮ ਰਹੇ...

ਪੁਰਾਣੀ ਸੀਰੀਜ਼ ਦੇ ਛੋਟੇ ਫੈਂਸੀ ਨੰਬਰ ਲਗਾ ਕੇ ਘੁੰਮ ਰਹੇ ਵਹੀਕਲ ਹੋਣਗੇ ਜ਼ਬਤ  

Admin user - Jun 24, 2022 06:29 AM
IMG

ਬੋਲਦਾ ਪੰਜਾਬ ਬਿਊਰੋ
ਚੰਡੀਗੜ੍ਹ, 24 ਜੂਨ:

ਪੰਜਾਬ ਸਰਕਾਰ ਨੇ  ਇਕ ਹੋਰ ਅਹਿਮ ਫੈਸਲਾ ਲੈਂਦੇ ਹੋਏ ਸੂਬੇ ਵਿੱਚ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ ਪੀ.ਬੀ. ਅਤੇ ਹੋਰ ਬਾਕੀ ਮਾਰਕ ਦਾ ਹਿੱਸਾ ਦਰਸਾਏ ਮਾਪਦੰਡ ‘ਤੇ ਪੂਰਾ ਨਹੀਂ ਢੁੱਕਦੇ ਅਜਿਹੇ ਸਾਰੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦਾ ਹੁਕਮ ਦਿੱਤੇ ਹਨ । ਇਹ ਹੁਕਮ 12-06-1989 ਤੋਂ ਬਾਅਦ ਰਜਿਸਟ੍ਰੇਸ਼ਨ ਅਥਾਰਟੀ ਕੋਲ ਰਜਿਸਟਿਡ ਕਰਵਾਏ ਗਏ ਸਾਰੇ ਵਾਹਨਾਂ ‘ਤੇ ਲਾਗੂ ਹੋਵੇਗਾ।  

ਪੰਜਾਬ ਸਰਕਾਰ ਵੱਲੋਂ ਐਕਟ ਦੀ ਉਲੰਘਣਾ ਕਰਕੇ ਦਿੱਤੇ ਗਏ ਇਹਨਾਂ ਫੈਂਸੀ, ਅਣ-ਅਧਿਕਾਰਤ ਨੰਬਰਾਂ ਨੂੰ ਜਨਤਕ ਨੋਟਿਸ 30-12-2020 ਰਾਹੀਂ ਗੈਰ-ਕਾਨੂੰਨੀ ਮੰਨਦੇ ਹੋਏ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਇਹਨਾਂ ਫੈਂਸੀ ਨੰਬਰਾਂ ਨੂੰ ਤੁਰੰਤ ‘ਵਾਹਨ’ ਵੈਬਸਾਈਟ ‘ਤੇ ਵੀ ਬਲਾਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਪੰਜਾਬ ਰਾਜ ਦੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਗਏ ਉਕਤ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹਨਾਂ ਵਾਹਨ ਚਾਲਕਾਂ ਵੱਲੋਂ ਪੁਰਾਣੇ ਫੈਂਸੀ ਨੰਬਰ ਲਗਾਏ ਗਏ ਸਨ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਪੰਜਾਬ ਮੋਟਰ ਵਹੀਕਲ 1989 ਦੇ ਨਿਯਮ 42-ਏ ਤਹਿਤ ਜਾਰੀ ਨੋਟੀਫਿਕੇਸ਼ਨ ਨੰਬਰ 10/51/2017/1ਟੀ2/1365 ਮਿਤੀ 10-12-2020 ਅਨੁਸਾਰ ਨਵੇਂ ਫੈਂਸੀ ਨੰਬਰ ਲੈ ਸਕਦੇ ਹਨ ਪਰੰਤੂ ਇਹ ਨੰਬਰ ਲੈਣ ਲਈ  ਮੋਟਰ ਵਹੀਕਲ 1988 ਅਧੀਨ ਸਬੰਧਤ ਵਾਹਨ ਧਾਰਾ 39, 41 (6) ਅਤੇ 217 (ਡੀ) ਮੋਟਰ ਵਹੀਕਲ ਐਕਟ ਦੇ ਅਧੀਨ ਖਰੇ ਉਤਰਦੇ ਹੋਣ।

ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਾਰੇ ਆਰਟੀਏਜ਼ ਨੂੰ ਹਦਾਇਤ ਕੀਤੀ ਕਿ ਉਹ ਵਿਸ਼ੇਸ਼ ਨਾਕੇ ਲਗਾ ਕੇ ਅਜਿਹੇ ਸਾਰੇ ਵਾਹਨਾਂ ਦੇ ਚਲਾਣ ਕੀਤੇ ਜਾਣ ਅਤੇ ਇਹਨਾਂ ਵਾਹਨਾਂ ਨੂੰ ਜ਼ਬਤ ਕਰਨ ਜੋ ਕਿ ਨਿਯਮਾਂ ਦੇ ਉਲਟ  ਜਾ ਕੇ ਅਜੇ ਵੀ ਪੁਰਾਣੇ ਫੈਂਸੀ ਨੰਬਰ ਲਗਾ ਕੇ ਵਾਹਨ ਚਲਾ ਰਹੇ ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.