IMG-LOGO
ਹੋਮ ਪੰਜਾਬ : ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ

ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ

Admin user - Jun 25, 2022 04:29 AM
IMG

  boldapunjab.com

ਫਾਜਿਲਕਾ , 25 ਜੂਨ 2022- ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਸਿਵਲ ਸਰਜਨ ਫਾਜਿਲਕਾ  ਡਾ. ਤੇਜਵੰਤ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਰੋਹਿਤ ਗੋਇਲ ਦੀ ਅਗਵਾਈ ਹੇਠ  ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਸਬੰਧ ਵਿਚ ਬਲਾਕ ਖੂਈ ਖੇੜਾ ਦੇ ਪਿੰਡਾਂ ਵਿੱਚ ਦੁਕਾਨਾਂ ਤੇ ਨਸ਼ਾ ਵੇਚਣ ਵਾਲਿਆਂ ਦੇ ਚਲਾਨ ਕੱਟੇ ਗਏ।
ਇਸ ਮੋਕੇ ਖੂਈ ਖੇੜਾ ਓਟ ਸੈਟਰ ਦੇ ਇਨਚਾਰਜ ਡਾ. ਚਰਨਪਾਲ ਨੇ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।
ਸਿਹਤ ਬਲਾਕ ਖੂਈ ਖੇੜਾ ਦੇ ਬਲਾਕ ਮਾਸ ਮੀਡਿਆ ਇਨਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਅੱਜ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੋਕੇ ਸਿਹਤ ਸੂਪਰਵਾਈਜਰ ਇੰਦਰਜੀਤ ਸਿੰਘ ਵੱਲੋਂ ਅਪਣੀ ਟੀਮ ਮੈਂਬਰ ਸਿਹਤ ਵਰਕਰ ਹਨੀ ਉਤਰੇਜਾ, ਮੁਕੇਸ਼ ਕੁਮਾਰ, ਅਮਿਤ ਕੁਮਾਰ ਦੇ ਸਹਿਯੋਗ ਨਾਲ ਖੂਈਆਂ ਸਰਵਰ ਇਲਾਕੇ ਵਿੱਚ ਕੁੱਲ 12 ਦੁਕਾਨਾਂ ਤੇ ਕਰੀਬ 1500 ਰੁਪਏ ਦੇ ਚਲਾਣ ਕੱਟੇ ਗਏ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ।ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ (DAPO)  ਅਤੇ ਬਡੀ  (Buddy) ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ ।
ਡਾ. ਚਰਨਪਾਲ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ  ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.